19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਅਦਾਇਗੀਆਂ 'ਚ ਦੇਰੀ ਦਾ ਕਾਰਨ ਦੱਸਣ ਮੁੱਖ ਮੰਤਰੀ: ਧਾਲੀਵਾਲ

Ad Position 21
No active advertisement
ਅਜੀਤ ਡੈਸਕ 07-05-2026
ਫਗਵਾੜਾ, 6 ਮਈ (ਹਰਜੋਤ ਸਿੰਘ ਚਾਨਾ)- ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਤਨਖ਼ਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ ਨਾ ਹੋਣ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਤੇ ਤਨਖ਼ਾਹਾਂ ਤੇ ਪੈਨਸ਼ਨਾਂ ਦਾ ਸਮੇਂ ਸਿਰ ਭੁਗਤਾਨ ਨਾ ਹੋਣ ਦਾ ਸਿੱਧਾ ਅਸਰ ਲੱਖਾਂ ਪਰਿਵਾਰਾਂ 'ਤੇ ਪੈ ਰਿਹਾ ਹੈ | ਉਨ੍ਹਾਂ ਇਸ ਨੂੰ ਸਰਕਾਰ ਅਤੇ ਵਿੱਤ ਵਿਭਾਗ ਲਈ ਸ਼ਰਮਨਾਕ ਦੱਸਿਆ | ਸਰਕਾਰ ਪਹਿਲਾਂ ਹੀ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (ਡੀਏ) ਦੇਣ ਤੋਂ ਬਚ ਰਹੀ ਹੈ | ਹਾਲ ਹੀ 'ਚ ਹਾਈਕੋਰਟ ਨੇ ਸਰਕਾਰ ਨੂੰ ਸਟੇਅ ਦੇਣ ਤੋਂ ਇਨਕਾਰ ਕਰ ਦਿੱਤਾ ਸੀ | ਇਹ ਸਥਿਤੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਬੰਧਕੀ ਤਰਜੀਹਾਂ ਅਤੇ ਵਿੱਤੀ ਪ੍ਰਬੰਧਨ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ | ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਮੇਂ ਸਿਰ ਤਨਖ਼ਾਹ ਕਿਉਂ ਨਹੀਂ ਦੇ ਪਾ ਰਹੇ ਹਨ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਪਹਿਲਾਂ ਕਹਿੰਦੇ ਸਨ ਕਿ ਪੰਜਾਬ ਦਾ ਖ਼ਜ਼ਾਨਾ ਭਰਿਆ ਹੋਇਆ ਹੈ, ਦੇ ਦਾਅਵੇ ਵੀ ਖੋਖਲੇ ਜਾਪਦੇ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੀਆਂ ਮੰਗਾਂ ਸੂਬਾ ਸਰਕਾਰ ਤੁਰੰਤ ਪ੍ਰਵਾਨ ਕਰੇ-ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਤੋਂ ਪਹਿਲਾਂ ਫਗਵਾੜਾ 'ਚ ਪੁਲਿਸ ਦੀ ਸਖ਼ਤ ਕਾਰਵਾਈ, ਕਈ ਆਗੂ ਕੀਤੇ ਨਜ਼ਰਬੰਦ
Ad Position 24