ਕਪੂਰਥਲਾ, 6 ਮਈ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਕਾਮਰਸ ਵਿਭਾਗ ਦੀ ਬੀ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਤੇ ਬੀ.ਕਾਮ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਸ਼ਹਿਨਾਜਦੀਪ ਤੇ ਜੈਸਮੀਨ ਕੌਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਚੋਣ ਕੀਤੀ ਗਈ ਹੈ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਕਾਲਜ ਦੀਆਂ ਇਨ੍ਹਾਂ ਵਿਦਿਆਰਥਣਾਂ ਦੀ ਸਕਾਲਰਸ਼ਿਪ ਲਈ ਚੋਣ ਕੀਤੇ ਜਾਣ ਨਾਲ ਸੰਸਥਾ ਦਾ ਮਾਣ ਵਧਿਆ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਵਿਸ਼ਵਾਸ ਦਿਵਾਇਆ ਕਿ ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ | ਕਾਲਜ ਦੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰਭਜੋਤ ਕੌਰ ਤੇ ਪ੍ਰੋ. ਜੀਤਨ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੀਆਂ ਉਪਲਬਧੀਆਂ ਸੰਸਥਾ ਦੇ ਅਕਾਦਮਿਕ ਮਿਆਰ ਨੂੰ ਹੋਰ ਮਜ਼ਬੂਤ ਕਰਦੀਆਂ ਹਨ |