19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹਰਕਰਮ ਸਿੰਘ ਰੰਧਾਵਾ ਨੇ ਆਰ. ਟੀ. ਓ. ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ ਵਿਚ ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਵਜੋਂ ਹਰਕਰਮ ਸਿੰਘ ਰੰਧਾਵਾ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਫਗਵਾੜਾ ਸਬ ਡਵੀਜ਼ਨ ਵਿਚ ਤਹਿਸੀਲਦਾਰ ਵਜੋਂ ਤਾਇਨਾਤ ਸਨ | ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਹਰਕਰਮ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਹੜੀ ਨਵੀਂ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਟਰਾਂਸਪੋਰਟ ਵਿਭਾਗ ਦੇ ਕੰਮਕਾਰ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਵਿਭਾਗ ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਛੇਹਰਟਾ ਬਾਜ਼ਾਰ 'ਚ ਅਣਪਛਾਤੀ ਖੜ੍ਹੀ ਗੱਡੀ ਮਿਲੀ <br/> ਅਗਲੀ ਖ਼ਬਰ ਫੱਤੂਢੀਂਗਾ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਦੀ ਯੂਨੀਵਰਸਿਟੀ ਵਲੋਂ ਸਕਾਲਰਸ਼ਿਪ ਲਈ ਚੋਣ
Ad Position 24