28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਕਪੂਰਥਲਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਤੇ ਜ਼ਿਲ੍ਹਾ ਸਕੱਤਰ ਬਿੰਦੂ ਸੁੰਨੜਵਾਲ ਦੀ ਅਗਵਾਈ ਵਿਚ ਹੋਈ | ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿਚ ਕਿਸਾਨਾਂ ਦੇ ਅਹਿਮ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਗਵਰਨਰ ਹਾਊਸ ਦੇ ਘਿਰਾਓ ਸਬੰਧੀ ਉਲੀਕੇ ਗਏ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਬਾਰੇ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ 15 ਮਈ ਦੇ ਗਵਰਨਰ ਹਾਊਸ ਦੇ ਘਿਰਾਓ ਨੂੰ ਸਫ਼ਲ ਬਣਾਉਣ ਲਈ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ | ਮੀਟਿੰਗ ਨੂੰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਯੂਨੀਅਨ ਦੀ ਸਰਗਰਮੀ ਨੂੰ ਵਧਾਉਣ ਬਾਰੇ ਵੀ ਚਰਚਾ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਅਮਰਜੀਤ ਸਿੰਘ, ਸੁਰਜੀਤ ਸਿੰਘ, ਰਾਜਬੀਰ ਚਮਿਆਰਾ, ਤੀਰਥ ਸਿੰਘ, ਗੁਰਦੀਪ, ਜਸਵੀਰ, ਹਰਪਾਲ, ਮੰਗਲ, ਮਨਜੀਤ ਸਿੰਘ, ਸਰਬਜੀਤ ਸਿੰਘ, ਜਗਜੀਤ ਸਿੰਘ, ਹਰਵਿੰਦਰ ਸੁਮਨ, ਜਗਪਾਲ ਦੰਦੂਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਮਜੀਠੀਆ ਵਲੋਂ ਨਵ ਨਿਯੁਤਕ ਸਰਕਲ ਪ੍ਰਧਾਨ ਸਾਬਾ ਭੋਰਸ਼ੀ ਦਾ ਸਨਮਾਨ <br/>
Ad Position 24