28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਚੋਰੀ ਕਰਨ ਦੀ ਨੀਅਤ ਨਾਲ ਲੁਕ ਕੇ ਬੈਠਾ ਇਕ ਵਿਅਕਤੀ ਕਾਬੂ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 08-05-2026
ਭੁਲੱਥ, 7 ਮਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਚੋਰੀ ਕਰਨ ਦੀ ਨੀਅਤ ਨਾਲ ਹਨੇਰੇ ਵਿਚ ਲੁੱਕ ਕੇ ਬੈਠਾ ਇੱਕ ਵਿਅਕਤੀ ਕਾਬੂ ਕੀਤਾ ਗਿਆ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬੀਤੀ ਰਾਤ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਪੱਕੀ ਦਾਣਾ ਮੰਡੀ ਭੁਲੱਥ ਵਿਖੇ ਪੁੱਜੀ ਤਾਂ ਹਨੇਰੇ ਵਿਚ ਇੱਕ ਵਿਅਕਤੀ ਚੋਰੀ ਦੀ ਨੀਅਤ ਨਾਲ ਲੁੱਕ ਕੇ ਬੈਠਾ ਨਜ਼ਰ ਆਇਆ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁਲਿਸ ਕਰਮਚਾਰੀਆਂ ਵੱਲੋਂ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਅਵਤਾਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਲਾਡੋਵਾਲ ਸੋਲੇਅ ਜ਼ਿਲ੍ਹਾ ਲੁਧਿਆਣਾ ਦੱਸਿਆ, ਜਿਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਵਿਖੇ ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ <br/>
Ad Position 24