28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜੀ.ਡੀ. ਗੋਇਨਕਾ ਸਕੂਲ ਦੇ ਦੋ ਵਿਦਿਆਰਥੀਆਂ ਨੇ ਅੰਤਰ ਸਕੂਲ ਸਟੋਰੀ ਟੈਿਲੰਗ ਮੁਕਾਬਲੇ 'ਚ ਪਹਿਲਾ ਕੀਤਾ ਸਥਾਨ ਹਾਸਿਲ •ਸਕੂਲ ਦੇ ਚੇਅਰਮੈਨ ਤੇ ਸਕੱਤਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਦੋ ਵਿਦਿਆਰਥੀਆਂ ਨੇ ਸਹੋਦਿਆ ਅੰਤਰ ਸਕੂਲ ਡਿਜੀਟਲ ਸਟੋਰੀ ਟੈਿਲੰਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਸਹੋਦਿਆ ਨਾਲ ਸਬੰਧਿਤ 14 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਜੀ.ਡੀ. ਗੋਇਨਕਾ ਸਕੂਲ ਦੀ ਮਨਵੀਨ ਕੌਰ ਮੁੱਤੀ ਤੇ ਅੰਸ਼ ਸੈਣੀ ਨੇ ਸੋਸ਼ਲ ਮੀਡੀਆ ਦੀ ਮਹੱਤਤਾ, ਉਸ ਦੇ ਪ੍ਰਭਾਵ ਅਤੇ ਉਸ ਦੀ ਦੁਰਵਰਤੋਂ ਸਬੰਧੀ ਬਹੁਤ ਹੀ ਬਾਖ਼ੂਬੀ ਨਾਲ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਦੁਆਰਾ ਕਹਾਣੀ ਰੂਪ ਵਿਚ ਪੇਸ਼ ਕੀਤਾ | ਉਨ੍ਹਾਂ ਦੀ ਪੇਸ਼ਕਾਰੀ ਤੋਂ ਬਾਅਦ ਜੱਜ ਸਾਹਿਬਾਨ ਨੇ ਉਨ੍ਹਾਂ ਨੂੰ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੇ ਤਸੱਲੀਬਖ਼ਸ਼ ਢੰਗ ਨਾਲ ਜਵਾਬ ਦਿੱਤੇ | ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਇਹ ਸਭ ਕੁੱਝ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸੰਭਵ ਹੋਇਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਕੀਤਾ ਅਚਨਚੇਤ ਦੌ... ਅਗਲੀ ਖ਼ਬਰ 79ਵੇਂ ਸਾਲਾਨਾ ਮੇਲੇ ਮੌਕੇ 12 ,13 ਮਈ ਨੂੰ ਜੈ ਮਾਂ ਭੱਦਰਕਾਲੀ ਸਭਾ ਵਲੋਂ ਲਗਾਇਆ ਜਾਵੇਗਾ ਵਿਸ਼ਾਲ ਲੰਗਰ-ਨੀਟੂ, ਕਨੌਜ...
Ad Position 24