28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਰਾਸ਼ਨ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-05-2026
ਸੁਭਾਨਪੁਰ, 7 ਮਈ (ਸਤਨਾਮ ਸਿੰਘ)-ਕਪੂਰਥਲਾ ਦਾ ਇਤਿਹਾਸਿਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਚੱਲ ਰਹੇ ਸਮਾਜਿਕ ਕਾਰਜਾਂ ਹੇਠ ਮਹੀਨੇਵਾਰ 180 ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਹੋਈ | ਸਮਾਗਮ ਵਿਚ ਲੋੜਵੰਦ ਪਰਿਵਾਰਾਂ ਨੂੰ ਤਪ ਅਸਥਾਨ ਵੱਲੋਂ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਾਬਾ ਕਰਨਜੀਤ ਸਿੰਘ ਬੇਦੀ ਨੇ ਸਹਿਯੋਗ ਦੇਣ ਵਾਲੇ ਪ੍ਰਾਣੀਆਂ ਦਾ ਧੰਨਵਾਦ ਕੀਤਾ | ਸਮਾਗਮ 'ਚ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਜਸਬੀਰ ਸਿੰਘ ਯੂ.ਕੇ, ਪਰਮਜੀਤ ਕੌਰ ਯੂ.ਕੇ, ਰਸ਼ਪਾਲ ਸਿੰਘ ਪ੍ਰਧਾਨ, ਸਤਨਾਮ ਸਿੰਘ ਸਾਬਕਾ ਐਕਸੀਅਨ, ਮਹਿੰਦਰ ਸਿੰਘ, ਸੱਚਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਗੋਵਾਲ ਦੀਆਂ ਸਮੂਹ ਕਲੱਬਾਂ ਦੀ ਹੋਈ ਇਕ ਸਾਂਝੀ ਮੀਟਿੰਗ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24