29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਚੌਧਰੀ ਗੁਰਦੀਪ ਚੰਦ ਜ਼ਿਲ੍ਹਾ ਕਾਂਗਰਸ ਦੇ ਐੱਸ.ਸੀ. ਵਿਭਾਗ ਦੇ ਉਪ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਐਸ.ਸੀ. ਵਿਭਾਗ ਵਲੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਕਾਂਗਰਸ ਦੇ ਐਸ.ਸੀ. ਵਿਭਾਗ ਦੇ ਚੇਅਰਮੈਨ ਤਜਿੰਦਰ ਸਿੰਘ ਭੰਡਾਰੀ ਚੌਧਰੀ ਗੁਰਦੀਪ ਚੰਦ ਨੂੰ ਜ਼ਿਲ੍ਹਾ ਕਾਂਗਰਸ ਦੇ ਐਸ.ਸੀ. ਵਿਭਾਗ ਦਾ ਉਪ ਚੇਅਰਮੈਨ ਨਿਯੁਕਤ ਕਰਨ ਸਬੰਧੀ ਨਿਯੁਕਤੀ ਪੱਤਰ ਦਿੱਤਾ | ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਚੌਧਰੀ ਗੁਰਦੀਪ ਚੰਦ ਨੇ ਰਾਣਾ ਗੁਰਜੀਤ ਸਿੰਘ ਤੇ ਤਜਿੰਦਰ ਸਿੰਘ ਭੰਡਾਰੀ ਨੂੰ ਭਰੋਸਾ ਦਿਵਾਇਆ ਕਿ ਉਹ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਇਸੇ ਦੌਰਾਨ ਹੀ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੰਨਾ, ਨਿਗਮ ਦੇ ਸਾਬਕਾ ਡਿਪਟੀ ਮੇਅਰ ਵਿਨੋਦ ਸੂਦ, ਹਰਜੀਤ ਬੱਬਾ, ਕੁਲਦੀਪ ਸਿੰਘ, ਨਰੈਣ ਵਸ਼ਿਸ਼ਟ, ਸੰਦੀਪ ਸਿੰਘ, ਸਿਲੰਦਰ ਸਿੰਘ ਵਾਲੀਆ ਤੇ ਹੋਰ ਆਗੂਆਂ ਨੇ ਚੌਧਰੀ ਗੁਰਦੀਪ ਚੰਦ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਤੰਦਰੁਸਤੀ ਦੇਣ ਵਾਲਾ ਸਿਵਲ ਹਸਪਤਾਲ ਖੁਦ ਵੰਡ ਰਿਹਾ ਬਿਮਾਰੀਆਂ-ਧੀਮਾਨ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸੁਲਤਾਨਪੁਰ ਲੋਧੀ ਹੋਈ ਅਹਿਮ ਮੀਟਿੰਗ ਵੱਖ-ਵੱਖ ਮੁੱਦੇ ਵਿਚਾਰੇ
Ad Position 24