29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਿੱਖ ਐਜੂਕੇਸ਼ਨਲ ਐਂਡ ਵੈਲਫ਼ੇਅਰ ਅਕੈਡਮੀ ਵਲੋਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰੀਅਰ ਗਾਈਡੈਂਸ ਸੈਮੀਨਾਰ 10 ਨੂੰ <br/>

Ad Position 21
No active advertisement
ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਜਸਮੀਤ ਸਿੰਘ ਜਾਣਕਾਰੀ ਦਿੰਦੇ ਹੋਏ | ਤਸਵੀਰਾਂ : ਮੁਨੀਸ਼ <br/> 08-05-2026
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ ਵਿਖੇ ਨੌਜਵਾਨ ਬੱਚਿਆਂ ਨੂੰ 10ਵੀਂ, 11ਵੀਂ, 12ਵੀਂ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਤੋਂ ਬਾਅਦ ਆਪਣਾ ਕਰੀਅਰ ਬਣਾਉਣ ਬਾਰੇ ਮਿਤੀ 10 ਮਈ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸਿੱਖ ਐਜ਼ੂਕੇਸ਼ਨਲ ਐਂਡ ਵੈਲਫ਼ੇਅਰ ਅਕੈਡਮੀ ਵਲੋਂ ਕਰਵਾਏ ਜਾ ਰਹੇ ਸੈਮੀਨਾਰ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸੈਮੀਨਾਰ ਦੇ ਕਨਵੀਨਰ ਜਸਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਕਰੀਅਰ ਗਾਈਡੈਂਸ ਕੈਂਪ 'ਚ ਬੱਚਿਆਂ ਨੂੰ ਆਪਣੀ ਮੁੱਢਲੀ ਸਿੱਖਿਆ ਤੋਂ ਬਾਅਦ ਆਪਣਾ ਕਰੀਅਰ ਬਣਾਉਣ ਬਾਰੇ ਮਾਹਿਰਾਂ ਵਲੋਂ ਸੁਝਾਅ ਦਿੱਤੇ ਜਾਣਗੇ ਅਤੇ ਭਵਿੱਖ 'ਚ ਉਨ੍ਹਾਂ ਨੂੰ ਦਰਪੇਸ਼ ਹੋਣ ਵਾਲੀਆਂ ਮੁਸ਼ਕਿਲਾਂ ਨਾਲ ਨਜਿੱਠਣ ਲਈ ਵੀ ਜਾਣਕਾਰੀ ਦਿੱਤੀ ਜਾਵੇਗੀ | ਸੈਮੀਨਾਰ ਦੌਰਾਨ ਵਜ਼ੀਫ਼ੇ ਦੀ ਪ੍ਰਾਪਤੀ, ਸਰਕਾਰੀ ਨੌਕਰੀ, ਸਰਕਾਰੀ ਯੋਜਨਾਵਾਂ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਸਬੰਧੀ ਜਾਣਕਾਰੀ ਦੇ ਨਾਲ-ਨਾਲ ਆਰਥਿਕ ਅਤੇ ਵਿੱਦਿਅਕ ਮਾਹਿਰਾਂ ਵਲੋਂ ਆਪਣੀ ਸਲਾਹ ਦਿੱਤੀ ਜਾਵੇਗੀ ਅਤੇ ਬੱਚਿਆਂ ਤੋਂ ਵੀ ਉਨ੍ਹਾਂ ਦੇ ਸੁਝਾਅ ਲਏ ਜਾਣਗੇ | ਅਕੈਡਮੀ ਵਲੋਂ ਇਕ ਹੈੱਲਪ ਲਾਈਨ ਅਤੇ ਲਿੰਕ ਵੀ ਜਾਰੀ ਕੀਤਾ ਗਿਆ ਹੈ, ਜਿਸ ਜ਼ਰੀਏ ਹੋਰ ਜਾਣਕਾਰੀ ਲਈ ਜਾ ਸਕਦੀ ਹੈ | ਪ੍ਰਬੰਧਕਾਂ ਨੇ ਕਿਹਾ ਕਿ ਇਸ ਕੈਂਪ 'ਚ ਭਾਗ ਲੈਣ ਵਾਲੇ ਵਿਦਿਆਰਥੀ 10 ਮਈ ਨੂੰ ਸਵੇਰੇ 9.30 ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਉੱਥੇ ਸਥਿਤ ਹੈੱਲਪ ਕਾਊਾਟਰ 'ਤੇ ਆਪਣੀ ਹਾਜ਼ਰੀ ਲਗਵਾ ਕੇ ਕੈਂਪ 'ਚ ਭਾਗ ਲੈ ਸਕਦੇ ਹਨ | ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਨੂੰ ਵੀ ਨਾਲ ਲਿਆਉਣ ਦੀ ਸਲਾਹ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪਟੇਲ ਹਸਪਤਾਲ ਵਲੋਂ ਐਸੋਸੀਏਸ਼ਨ ਆਫ਼ ਸਰਜਨਜ਼ ਆਫ਼ ਇੰਡੀਆ, ਜਲੰਧਰ ਸਿਟੀ ਚੈਪਟਰ ਦੇ ਸਹਿਯੋਗ ਨਾਲ ਸੀ.ਐੱਮ.ਈ. ਕਰਵਾਈ <b... ਅਗਲੀ ਖ਼ਬਰ ਕੇ.ਐਮ.ਐੱਸ. ਕਾਲਜ ਵਿਖੇ ਵਿਦਿਆਰਥੀਆ ਲਈ ਮੁਫ਼ਤ ਸਟੱਡੀ ਕੈਂਪ ਲਗਾਇਆ
Ad Position 24