05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 09-05-2026
ਕਪੂਰਥਲਾ, 8 ਮਈ (ਅਮਨਜੋਤ ਸਿੰਘ ਵਾਲੀਆ)-ਹਮੀਰਾ ਰੇਲਵੇ ਲਾਈਨਾਂ ਦੇ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਰੇਲ ਗੱਡੀ ਹੇਠਾਂ ਆ ਗਿਆ | ਉਨ੍ਹਾਂ ਨੇ ਮੌਕੇ 'ਤੇ ਜਾ ਕੇ ਮਿ੍ਤਕ ਨੌਜਵਾਨ ਦੀ ਲਾਸ ਨੂੰ ਕਬਜੇ ਵਿਚ ਲੈ ਕੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ, ਜਿਸ ਦੀ ਪਹਿਚਾਣ ਰੋਹਨ ਕੁਮਾਰ ਪੁੱਤਰ ਜਗਜੀਵਨ ਵਾਸੀ ਹਮੀਰਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਸਬੰਧੀ ਮਿ੍ਤਕ ਦੇ ਚਾਚਾ ਮਨਜੀਤ ਕੁਮਾਰ ਨੇ ਦੱਸਿਆ ਕਿ ਰੋਹਨ ਜਿਸ ਦਾ ਕੁੱਝ ਮਹੀਨੇ ਪਹਿਲਾਂ ਐਕਸੀਡੈਂਟ ਹੋ ਗਿਆ ਸੀ, ਜਿਸ ਕਾਰਨ ਉਹ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ ਇਕ ਗਿ੍ਫ਼ਤਾਰ ਅਗਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਵਧ ਰਹੇ ਕੂੜੇ ਦੇ ਢੇਰ
Ad Position 24
No active advertisement