ਖਲਵਾੜਾ, 8 ਮਈ (ਮਨਦੀਪ ਸਿੰਘ ਸੰਧੂ) ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਆਗੂ ਗਣੇਸ਼ ਭਗਤ, ਦਲਜੀਤ ਸਿੰਘ ਸੈਣੀ, ਜਸਬੀਰ ਹਰਪਾਲ, ਸਤਵਿੰਦਰ ਸਿੰਘ ਟੂਰਾ, ਜਸਵੀਰ ਭੰਗੂ, ਪਰਮਿੰਦਰ ਪਾਲ ਸਿੰਘ, ਗੁਰਮੁਖ ਸਿੰਘ, ਗੌਰਵ ਰਾਠੋਰ ਆਦਿ ਨੇ 4161 ਭਰਤੀ ਅਧੀਨ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਰਿਜ਼ਲਟ ਰਿਵਾਈਜ਼ ਹੋਣ ਕਰਕੇ ਨੌਕਰੀ ਤੋਂ ਬਾਹਰ ਕੀਤੇ ਜਾਣ ਵਾਲੇ ਅਧਿਆਪਕਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ ਹੈ | ਇਸ ਸਮੇਂ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਵੱਲੋਂ ਜਾਰੀ ਬਿਆਨ ਰਾਹੀਂ ਕਿਹਾ ਕਿ ਜਦੋਂ ਇੱਕ 4161 ਅਧਿਆਪਕਾਂ ਦੀਆਂ ਅਸਾਮੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਉਸ ਸਮੇਂ ਉਮੀਦਵਾਰਾਂ ਨੇ ਜੋ ਅੰਕ ਪ੍ਰਾਪਤ ਕੀਤੇ ਸਨ ਕੁੱਝ ਸਮੇਂ ਬਾਅਦ ਕਿਸੇ ਕੇਸ ਨਾਲ ਸੰਬੰਧਿਤ ਹੋਣ ਕਰਕੇ ਇਹਨਾਂ ਦੇ ਨਤੀਜੇ ਰਿਵਾਈਜ਼ ਕੀਤੇ ਗਏ ਉਹਨਾਂ ਦੇ ਨਤੀਜਿਆਂ ਦੇ ਰਿਵਾਈਜ਼ ਕਰਨ ਤੋਂ ਬਾਅਦ ਇਹਨਾਂ ਵੱਲੋਂ ਪ੍ਰਾਪਤ ਅੰਕਾਂ ਵਿਚ ਵਾਧਾ ਹੋ ਗਿਆ | ਹੁਣ ਦੁਬਾਰਾ ਫਿਰ ਵਿਭਾਗ ਵੱਲੋਂ ਰਿਜ਼ਲਟ ਰਿਵਾਈਜ਼ ਕੀਤਾ ਜਿਸ ਵਿਚ ਅੰਕ ਘੱਟ ਗਏ ਤੇ ਲਗਭਗ ਤਿੰਨ ਸਾਲਾਂ ਬਾਅਦ ਇਹਨਾਂ ਨੂੰ ਵਿਭਾਗ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ | ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਹੀ ਬੇਇਨਸਾਫ਼ੀ ਹੈ, ਜਦੋਂ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਦੁਬਾਰਾ ਬੇਰੁਜ਼ਗਾਰੀ ਦੇ ਹਨੇਰੇ ਵੱਲ ਧੱਕਿਆ ਜਾ ਰਿਹਾ ਹੈ | ਜਦਕਿ ਭਰਤੀ ਵਿਚ ਮੈਰਿਟ ਤਿਆਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ | ਉਨ੍ਹਾਂ ਪੀੜਤ ਅਧਿਆਪਕਾਂ ਦੇ ਹੱਕ ਵਿਚ ਨਿੱਤਰਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ 4161 ਅਧਿਆਪਕ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਂਝਾ ਅਧਿਆਪਕ ਮੋਰਚਾ ਵਲੋਂ ਤਿੱਖਾ ਸੰਘਰਸ਼ ਕਰੇਗਾ | ਉਨ੍ਹਾਂ ਸਕੂਲ ਮੁਖੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ