03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਪ੍ਰਧਾਨ ਕੁਲਵੰਤ ਨੂਰੋਵਾਲ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਮਦਦ

Ad Position 21
No active advertisement
ਅਜੀਤ ਡੈਸਕ 09-05-2026
ਸੁਲਤਾਨਪੁਰ ਲੋਧੀ, 8 ਮਈ (ਥਿੰਦ)-ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਸਮਾਜ ਭਲਾਈ ਕਾਰਜਾਂ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਵਿਚ ਮੋਹਰੀ ਰੋਲ ਅਦਾ ਕਰ ਰਹੀ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਦੋ ਲੋੜਵੰਦ ਪਰਿਵਾਰਾਂ ਦੀ ਆਰਥਿਕ ਤੌਰ ਤੇ ਮਦਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਰੋਟੇਰੀਅਨ ਕੁਲਵੰਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਜਰਮਨੀ ਵੱਲੋਂ ਦਿੱਤੇ ਵਿਸ਼ੇਸ਼ ਸਹਿਯੋਗ ਨਾਲ ਲੋੜਵੰਦ ਬੀਬੀ ਕਸ਼ਮੀਰ ਕੌਰ ਨੂੰ ਰਾਸ਼ਨ ਭੇਂਟ ਕੀਤਾ ਗਿਆ | ਇਸੇ ਤਰ੍ਹਾਂ ਪਿੰਡ ਜੱਬੋਵਾਲ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਰੋਟਰੀ ਕਲੱਬ ਦੇ ਮੈਂਬਰਾਂ ਨੇ ਵੱਧ ਝੜ ਕੇ ਯੋਗਦਾਨ ਪਾਉਂਦੇ ਹੋਏ, ਉਹਨਾਂ ਦੀ ਆਰਥਿਕ ਮਦਦ ਕੀਤੀ | ਉਨ੍ਹਾਂ ਦੱਸਿਆ ਕਿ ਰੋਟਰੀ ਕਲੱਬ ਦੇ ਸਮੂਹ ਮੈਂਬਰਾਂ ਵੱਲੋਂ ਲਗਾਤਾਰ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅੰਦਰ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣਾ ਇਲਾਜ ਕਰਵਾਉਣ ਵਿਚ ਕੋਈ ਮੁਸ਼ਕਿਲ ਹੈ ਤਾਂ ਉਹ ਰੋਟਰੀ ਕਲੱਬ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਬਲਜੀਤ ਸਿੰਘ ਬੱਲੀ, ਮਲਕੀਤ ਸਿੰਘ ਚੰਦੀ, ਭੁਪਿੰਦਰ ਸਿੰਘ ਖਿੰਡਾ, ਚੇਅਰਮੈਨ ਭੁਪਿੰਦਰ ਸਿੰਘ ਰਣਜੀਤ ਸਿੰਘ ਰਾਣਾ, ਅਜੇ ਧੀਰ, ਲਾਭ ਸਿੰਘ, ਡਾ. ਹਰਜੀਤ ਸਿੰਘ, ਕੁਲਬੀਰ ਸਿੰਘ, ਅਜੀਤਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਵੀਰ ਕਣਕ ਦੇ ਨਾੜ ਤੇ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਨ-ਅਮਰੀਕ ਸਿੰਘ ਬੋਪਾਰਾਏ ਅਗਲੀ ਖ਼ਬਰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 4161 ਅਧੀਨ ਭਰਤੀ ਅਧਿਆਪਕਾਂ ਦੇ ਸਮਰਥਨ ਦਾ ਐਲਾਨ •ਕਿਸੇ ਵੀ ਅਧਿਆਪਕ ਨੂੰ ਸਿੱਖਿਆ...
Ad Position 24
No active advertisement