03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਗਰ ਨਿਗਮ ਦੀ ਕਰਮਚਾਰੀ ਯੂਨੀਅਨ ਵਲੋਂ 11 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

Ad Position 21
No active advertisement
ਅਜੀਤ ਡੈਸਕ 09-05-2026
ਫਗਵਾੜਾ, 8 ਮਈ (ਹਰਜੋਤ ਸਿੰਘ ਚਾਨਾ)- ਨਗਰ ਨਿਗਮ ਕਰਮਚਾਰੀ ਯੂਨੀਅਨ ਫਗਵਾੜਾ (ਰਜਿ.) ਵੱਲੋਂ ਪੂਰੇ ਪੰਜਾਬ ਦੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ 'ਚ ਚੱਲ ਰਹੀਆਂ ਹੜਤਾਲਾਂ ਦੇ ਸਮਰਥਨ 'ਚ 11 ਮਈ ਤੋਂ ਅਣਮਿਥੇਂ ਸਮੇਂ ਲਈ ਹੜਤਾਲ ਤੇ ਜਾਣ ਸਬੰਧੀ ਨਗਰ ਨਿਗਮ ਫਗਵਾੜਾ ਦੇ ਨਿਗਮ ਦਫ਼ਤਰ ਤੇ ਡਿਪਟੀ ਮੇਅਰ ਵਿੱਕੀ ਸੂਦ ਨੂੰ ਲਿਖਤੀ ਨੋਟਿਸ ਦਿੱਤੇ ਗਏ | ਯੂਨੀਅਨ ਆਗੂਆਂ ਅਨੁਸਾਰ ਕਰਮਚਾਰੀਆਂ ਵੱਲੋਂ ਆਪਣੀ ਮੰਗਾਂ ਪੂਰੀਆਂ ਨਾ ਹੋਣ ਕਾਰਨ ਅਣਮਿਥੇ ਸਮੇਂ ਲਈ ਹੜਤਾਲ ਲਈ ਦਾ ਫਗਵਾੜਾ ਕਾਰਪੋਰੇਸ਼ਨ ਨੂੰ ਨੋਟਿਸ ਦਿੱਤਾ ਗਿਆ ਹੈ | ਗੱਲਬਾਤ ਕਰਦੇ ਹੋਏ ਯੂਨੀਅਨ ਦੇ ਚੇਅਰਮੈਨ ਦੀਪਕ ਸਹਿਜਪਾਲ ਅਤੇ ਪ੍ਰਧਾਨ ਮਨਜੀਤ ਕੁਮਾਰ ਨੇ ਦੱਸਿਆ ਕਿ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਨਗਰ ਪਾਲਿਕਾ ਸੰਗਠਨ ਪੰਜਾਬ ਵੱਲੋਂ 6 ਮਈ ਤੋਂ ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ ਲਈ, ਠੇਕੇਦਾਰੀ ਪ੍ਰਥਾ ਖਤਮ ਕਰਨ ਲਈ ਅਤੇ ਤਨਖ਼ਾਹਾਂ ਵਧਾਉਣ ਵਾਸਤੇ ਪੂਰੇ ਪੰਜਾਬ ਲੈਵਲ ਦੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿਚ ਅਣਮਿਥੇ ਸਮੇਂ ਲਈ ਹੜਤਾਲ ਰੱਖੀ ਗਈ ਹੈ | ਨਗਰ ਨਿਗਮ ਕਰਮਚਾਰੀ ਯੂਨੀਅਨ, ਫਗਵਾੜਾ ਤੇ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਇਸ ਦੇ ਸਮਰਥਨ 'ਚ 11 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਮੁੱਖ ਮੰਗਾਂ 'ਚ ਆਊਟਸੋਰਸ ਅਤੇ ਠੇਕਾ ਪ੍ਰਣਾਲੀ ਨੂੰ ਬੰਦ ਕਰਕੇ, ਨਗਰ ਨਿਗਮ, ਫਗਵਾੜਾ ਵਿਚ ਕੰਮ ਕਰ ਰਹੇ ਕੰਪਿਊਟਰ ਆਪਰੇਟਰ, ਡਰਾਈਵਰ, ਫਾਇਰਮੈਨ, ਸੇਵਾਦਾਰ, ਮਾਲੀ-ਕਮ-ਚੌਂਕੀਦਾਰ, ਇਲੈਕਟਰੀਸ਼ਨਾਂ ਅਤੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨਾ, ਦਰਜਾ 3 ਅਤੇ ਦਰਜਾ 4 ਕਰਮਚਾਰੀਆਂ ਦੀਆਂ ਬਣਦੀਆਂ ਪੱਦਉੱਨਤੀਆਂ ਲਾਗੂ ਕਰਨਾ ਆਦਿ ਸ਼ਾਮਿਲ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਾਰੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਇਹ ਹੜਤਾਲ ਜਾਰੀ ਰਹੇਗੀ ਅਤੇ ਇਸ ਹੜਤਾਲ ਨਾਲ ਪੈਦਾ ਹੋਣ ਵਾਲੇ ਹਾਲਾਤ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਲੋਕਲ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਪਾਲ, ਮੀਤ ਪ੍ਰਧਾਨ ਬਹਾਦਰ ਸਿੰਘ, ਸਕੱਤਰ ਵਿਨੇ ਕੁਮਾਰ, ਜੁਆਇੰਟ ਸਕੱਤਰ ਦੀਪਕ ਕੁਮਾਰ, ਪੈੱ੍ਰਸ ਸਕੱਤਰ ਸੁਨੀਲ ਚੰਦੜ, ਹਰਮਨ ਪਾਲ, ਖ਼ਜ਼ਾਨਚੀ ਯੋਗੇਸ਼ ਕੁਮਾਰ, ਧਰਮਿੰਦਰ ਕੁਮਾਰ ਤੋਂ ਇਲਾਵਾ ਸਲਾਹਕਾਰ ਰਵਿੰਦਰ ਸਿੰਘ ਨੇਗੀ, ਬਲਜੀਤ ਸਿੰਘ, ਵਿਪਨ ਕੁਮਾਰ, ਬੱਬਲੂ ਰਾਜਾ ਤੇ ਦੀਪਕ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਸੌਦਾਗਰਾਂ ਨੂੰ ਤੁਰੰਤ ਕਾਬੂ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ-ਮਨਜਿੰਦਰ ਲਾਡੀ ਅਗਲੀ ਖ਼ਬਰ ਨਗਰ ਪੰਚਾਇਤ ਢਿਲਵਾਂ ਦੇ ਕਰਮਚਾਰੀਆਂ ਵਲੋਂ ਹੜਤਾਲ ਜਾਰੀ
Ad Position 24
No active advertisement