03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਸ਼ੇ ਦੇ ਸੌਦਾਗਰਾਂ ਨੂੰ ਤੁਰੰਤ ਕਾਬੂ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ-ਮਨਜਿੰਦਰ ਲਾਡੀ

Ad Position 21
No active advertisement
ਅਜੀਤ ਡੈਸਕ 09-05-2026
ਨਡਾਲਾ, 8 ਮਈ (ਰਘਬਿੰਦਰ ਸਿੰਘ)-ਐਂਟੀ ਕਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਦੀ ਇੱਕ ਅਹਿਮ ਮੀਟਿੰਗ ਨਡਾਲਾ ਵਿਖੇ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਇਲਾਕੇ ਦੇ ਵੱਖ-ਵੱਖ ਸਮਾਜਿਕ ਅਤੇ ਲੋਕ ਭਲਾਈ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਨਸ਼ਿਆਂ ਦਾ ਮੁੱਦਾ ਸਭ ਤੋਂ ਵੱਧ ਭਾਰੂ ਰਿਹਾ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਬ ਡਿਵੀਜ਼ਨ ਭੁਲੱਥ ਦੇ ਥਾਣਿਆਂ ਅਤੇ ਪੁਲਿਸ ਚੌਂਕੀਆਂ ਵਿਚ ਪੁਲਿਸ ਨਫ਼ਰੀ ਵਧਾਈ ਜਾਣੀ ਚਾਹੀਦੀ ਹੈ ਤਾਂ ਜੋ ਇਲਾਕੇ ਵਿਚ ਵਧ ਰਹੀਆਂ ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਿਕ ਘਟਨਾਵਾਂ 'ਤੇ ਠੱਲ ਪਾਈ ਜਾ ਸਕੇ | ਉਨ੍ਹਾਂ ਕਿਹਾ ਕਿ ਹਲਕੇ ਵਿਚ ਲਗਾਤਾਰ ਨੌਜਵਾਨਾਂ ਦੀਆਂ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਬਹੁਤ ਹੀ ਚਿੰਤਾਜਨਕ ਹਨ ਅਤੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ | ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਸਮਾਜਿਕ ਆਗੂਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਇਆ ਜਾਵੇ | ਮੀਟਿੰਗ ਵਿਚ ਇਹ ਵੀ ਮੰਗ ਕੀਤੀ ਗਈ ਕਿ ਨਸ਼ੇ ਦੇ ਸੌਦਾਗਰਾਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ | ਇਸ ਮੌਕੇ ਪ੍ਰਧਾਨ ਮਨਜਿੰਦਰ ਸਿੰਘ ਲਾਡੀ,ਚੇਅਰਮੈਨ ਰਮੇਸ਼ ਕੁਮਾਰ ਆੜ੍ਹਤੀ, ਜਨਰਲ ਸਕੱਤਰ ਸੰਦੀਪ ਕੁਮਾਰ, ਸਤਪਾਲ ਸਿੱਧੂ, ਗੁਰਪ੍ਰੀਤ ਸਿੰਘ ਗੋਪੀ, ਇੰਦਰਪਾਲ ਸਿੰਘ ਪੋਪਲੀ, ਜਤਿੰਦਰ ਅਰੋੜਾ, ਬਲਕਾਰ ਸਿੰਘ, ਅਰੁਨਪ੍ਰੀਤ ਸਿੰਘ, ਕਾਲੀਦਾਸ ਕਪੂਰ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਸ ਸਕੂਲ ਬੇਗੋਵਾਲ ਵਿਖੇ ਇਨ ਤਾਜਪੋਸ਼ੀ ਸਮਾਗਮ ਕਰਵਾਇਆ ਅਗਲੀ ਖ਼ਬਰ ਨਗਰ ਨਿਗਮ ਦੀ ਕਰਮਚਾਰੀ ਯੂਨੀਅਨ ਵਲੋਂ 11 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Ad Position 24
No active advertisement