02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਵਿਸ਼ਵ ਹਾਕੁਆਕਾਈ ਕਰਾਟੇ ਚੈਂਪੀਅਨਸ਼ਿਪ ਜਪਾਨ ਵਿਚ ਭਾਗ ਲੈਣਗੇ

Ad Position 21
No active advertisement
ਅਜੀਤ ਡੈਸਕ 09-05-2026
ਸੁਲਤਾਨਪੁਰ ਲੋਧੀ, 8 ਮਈ (ਥਿੰਦ, ਨਰੇਸ਼ ਹੈਪੀ)-ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਖੇਡਾਂ ਵਿਚ ਵੀ ਮਾਅਰਕੇ ਮਾਰ ਰਹੀ ਪ੍ਰਸਿੱਧ ਸੰਸਥਾ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ ਕਰਾਟੇ ਟੀਮ ਨੇ ਪਿ੍ੰਸੀਪਲ ਮੋਨਾ ਘਈ ਦੀ ਅਗਵਾਈ ਹੇਠ 3 ਤੋਂ 4 ਮਈ ਨੂੰ ਨਵੀਂ ਦਿੱਲੀ ਦੇ ਤਾਲਕਟੋਰਾ ਇੰਡੋਰ ਸਟੇਡੀਅਮ ਵਿਚ ਹੋਈ 15ਵੀਂ ਸਾਊਥ ਏਸ਼ੀਅਨ ਹਕੁਆਕਾਈ ਕਰਾਟੇ ਚੈਂਪੀਅਨਸ਼ਿਪ ਵਿਚ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਅਤੇ ਸਿਲਵਰ ਮੈਡਲ ਪ੍ਰਾਪਤ ਕੀਤੇ | ਇਨ੍ਹਾਂ ਖਿਡਾਰੀਆਂ ਮੁਕਾਬਲੇ ਦੇ ਆਧਾਰ 'ਤੇ ਵਰਲਡ ਵਿਸ਼ਵ ਹਾਕੁਆਕਾਈ ਕਰਾਟੇ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦੀ ਅਗਵਾਈ ਕਰਨਗੇ ਜੋ ਕਿ 7 ਤੋਂ 9 ਅਗਸਤ ਨੂੰ ਅਜ਼ੂਸਾਵਾ ਸਟੇਡੀਅਮ ਇਟਾਬਾਸ਼ੀ ਵਾਰਡ ਟੋਕੀਓ ਜਾਪਾਨ ਵਿਚ ਆਯੋਜਿਤ ਕੀਤੀ ਜਾਵੇਗੀ | ਪਿ੍ੰਸੀਪਲ ਮੋਨਾ ਘਈ ਨੇ ਵਿਦਿਆਰਥੀਆਂ ਨੂੰ ਇਸ ਮਹੱਤਵਪੂਰਨ ਮੰਚ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਨੇ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਵਿਦਿਆਰਥੀ ਸਕੂਲ ਦਾ ਨਾਮ ਰੌਸ਼ਨ ਕਰਨਗੇ | ਕਰਾਟੇ ਟੀਮ ਦੇ ਕੋਚ ਕਾਨਜੋ ਗੁਰਪ੍ਰੀਤ ਰੋਜ਼ੀ ਸੇਠੀ ਏਸ਼ੀਅਨ ਗੋਲਡ ਮੈਡਲਿਸਟ ਅਤੇ ਇੰਟਰਨੈਸ਼ਨਲ ਕੋਚ ਅਤੇ ਖਿਡਾਰੀਆਂ ਦੇ ਮਾਪੇ ਇਸ ਪ੍ਰਤੀਯੋਗਤਾ ਲਈ ਉਤਸ਼ਾਹਿਤ ਹਨ | ਸਕੂਲ ਮੈਨੇਜਮੈਂਟ ਨੰੂ ਆਪਣੇ ਹੋਣਹਾਰ ਖਿਡਾਰੀਆਂ ਉੱਪਰ ਪੂਰਾ ਭਰੋਸਾ ਹੈ ਕਿ ਵਿਦਿਆਰਥੀ ਇਸ ਚੈਂਪੀਅਨਸ਼ਿਪ ਵਿਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਅਤੇ ਸ਼ਹਿਰ ਦਾ ਮਾਣ ਵਧਾਉਣਗੇ | ਇਹ ਪ੍ਰਤੀਯੋਗਤਾ ਵਿਦਿਆਰਥੀਆਂ ਲਈ ਆਪਣੇ ਟੇਲੈਂਟ ਨੰੂ ਨਿਖਾਰਨ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪਹੁੰਚ ਬਣਾਉਣ ਦਾ ਸੁਨਿਹਰੀ ਮੌਕਾ ਸਾਬਤ ਹੋਵੇਗੀ | ਇਸ ਮੌਕੇ ਪਿ੍ੰਸੀਪਲ ਮਧੂ ਸ਼ਰਮਾ ਜੂਨੀਅਰ ਵਿੰਗ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਅਤੇ ਸਟਾਫ਼ ਮੈਂਬਰ ਵੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਸ਼ਤਾਬਗੜ੍ਹ 'ਚ ਸਤਾਈਏ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਆਖ਼ਰ ਕਦੋਂ ਮੇਨ ਬਾਜ਼ਾਰ ਭੁਲੱਥ ਸੀਵਰੇਜ ਨਿਕਾਸੀ ਸਮੱਸਿਆ ਦਾ ਹੋਵੇਗਾ ਹੱਲ
Ad Position 24
No active advertisement