02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਲੰਬਾ ਸਮਾਂ ਮੀਟਿੰਗ

Ad Position 21
No active advertisement
ਅਜੀਤ ਡੈਸਕ 09-05-2026
ਫਗਵਾੜਾ, 8 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਫਗਵਾੜਾ ਦੇ ਹਲਾਤਾ ਬਾਰੇ ਜਾਣੂ ਕਰਵਾਇਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਸੂਬਾਈ ਅਕਾਲੀ ਆਗੂ ਉਦਯੋਗ ਧਰਮਿੰਦਰ ਕੁਮਾਰ ਟੋਨੀ, ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸਤਵਿੰਦਰ ਸਿੰਘ ਘੁੰਮਣ, ਅਵਤਾਰ ਸਿੰਘ ਮੰਗੀ, ਬਿੰਦਰ ਸਿੰਘ ਰਾਵਲਪਿੰਡੀ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਦੱਸਿਆ ਕਿ ਫਗਵਾੜਾ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਚੜ੍ਹਦੀ ਕਲਾ ਵਿਚ ਹੈ ਅਤੇ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਫਗਵਾੜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦਾ ਉਮੀਦਵਾਰ ਵੱਡੇ ਮਾਰਜਨ ਨਾਲ ਜਿਤਾਕੇ ਵਿਧਾਨ ਸਭਾ ਭੇਜਾਂਗੇ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਸੁਖਬੀਰ ਸਿੰਘ ਬਾਦਲ ਨਾਲ ਲੰਬਾ ਸਮਾ ਵਿਚਾਰ ਵਟਾਂਦਰਾ ਕਰਨ ਉਪਰੰਤ ਦੱਸਿਆ ਕਿ ਫਗਵਾੜਾ ਹਲਕੇ ਦੇ ਦਿਹਾਤੀ ਏਰੀਏ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਆਪਣਾ ਝੰਡਾ ਪੂਰੀ ਤਰ੍ਹਾਂ ਬੁਲੰਦ ਕੀਤਾ ਹੋਇਆ | ਉਨ੍ਹਾਂ ਨੇ ਦੱਸਿਆ ਕਿ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੇ | ਪਿੱਛੇ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੀ ਸ਼ੋ੍ਰਮਣੀ ਅਕਾਲੀ ਦਲ ਦਾ ਵੋਟ ਬੈਂਕ ਵਧਿਆ ਅਤੇ ਖੜੇ ਕੀਤੇ ਉਮੀਦਵਾਰ ਵੀ ਵੱਡੇ ਮਾਰਜਨ ਨਾਲ ਜਿਤਾਏ | ਚੰਦੀ ਨੇ ਇਹ ਵੀ ਦੱਸਿਆ ਕਿ ਸਾਨੂੰ ਇਸ ਗੱਲ ਲਈ ਵੀ ਮਾਣ ਹੈ ਕਿ ਫਗਵਾੜਾ ਹਲਕੇ ਤੋਂ ਪਾਰਟੀ ਇਸ ਵਾਰ ਤੱਕੜੀ ਚੋਣ ਨਿਸ਼ਾਨ ਤੇ ਚੋਣ ਲੜਾਂਗੇ |
Ad Position 22
No active advertisement
ਪਿਛਲੀ ਖ਼ਬਰ ਭਾਰਤ ਖ਼ਿਲਾਫ਼ ਜੰਗ 'ਚ ਪਾਕਿ ਦੀ ਕੀਤੀ ਸੀ ਮਦਦ-ਚੀਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਨ ਦੀ ਥਾਂ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਪਾਬੰਦ ਹੋਵੇ-ਪਰਮਿੰਦਰਪਾਲ ਸਿੰਘ...
Ad Position 24
No active advertisement