22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਮਾਂ ਦਿਵਸ ਦੇ ਸੰਬੰਧ ਵਿਚ ਕਰਵਾਏ ਸਮਾਗਮ

Ad Position 21
No active advertisement
ਅਜੀਤ ਡੈਸਕ 10-05-2026

  ਕਪੂਰਥਲਾ, 9 ਮਈ (ਅਮਰਜੀਤ ਕੋਮਲ)-ਮਾਂ ਦਿਵਸ ਦੇ ਸਬੰਧ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ | ਇਸੇ ਸਬੰਧ ਵਿਚ ਹੀ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਕਰਵਾਏ ਗਏ ਸਮਾਗਮ ਵਿਚ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੇ ਆਰੰਭ ਵਿਚ ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਤੇ ਅਰਵਿੰਦਰ ਸੇਖੋਂ ਨੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਜੀ ਆਇਆਂ ਕਿਹਾ ਤੇ ਬਾਅਦ ਵਿਚ ਵਰਿੰਦਰ ਕੁਮਾਰੀ ਆਨੰਦ ਨੇ ਕੇਕ ਕੱਟਣ ਦੀ ਰਸਮ ਅਦਾ ਕੀਤੀ | ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਤੇ ਉਨ੍ਹਾਂ ਦੀਆਂ ਮਾਵਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਪਿ੍ੰਸੀਪਲ, ਉਪ ਪਿ੍ੰਸੀਪਲ ਤੇ ਹੋਰ ਸ਼ਖ਼ਸੀਅਤਾਂ ਨੇ ਬੱਚਿਆਂ ਦੀਆਂ ਮਾਵਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਦੀ ਦੇਖ ਰੇਖ ਹੇਠ ਕਰਵਾਇਆ ਗਿਆ ਸਮਾਗਮ ਯਾਦਗਾਰੀ ਹੋ ਨਿੱਬੜਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਰਵਿੰਦਰ ਸਿੰਘ ਸੇਖੋਂ ਤੇ ਡਾ. ਦੀਪਕ ਅਰੋੜਾ ਨੇ ਬੱਚਿਆਂ ਨੂੰ ਆਪਣੀਆਂ ਮਾਵਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਨੇ ਮਾਂ ਦੇ ਮਨੁੱਖੀ ਜੀਵਨ ਵਿਚ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਲਿਟਲ ਏਾਜਲਸ ਕੋ ਐਡ ਸਕੂਲ ਵਿਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ
ਮਾਂਦਿਵਸ ਦੇ ਸਬੰਧ ਵਿਚ ਲਿਟਲ ਏਾਜਲਸ ਕੋ ਐਡ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਦੀਆਂ ਮਾਵਾਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਈਆਂ | ਸਕੂਲ ਦੇ ਵਿਦਿਆਰਥੀਆਂ ਨੇ ਮਾਂ ਦੀ ਮਹਾਨਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਬੱਚਿਆਂ ਨੇ ਮਾਂ ਦੀ ਮਮਤਾ ਸਬੰਧੀ ਕਵਿਤਾਵਾਂ, ਸਮੂਹ ਗਾਨ ਬਾਖ਼ੂਬੀ ਨਾਲ ਪੇਸ਼ ਕੀਤਾ | ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਕੋਰੀਓਗ੍ਰਾਫੀ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਭਾਵੁਕ ਕੀਤਾ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਮਾਂ ਦੀ ਮਮਤਾ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਮਾਪਿਆਂ ਦੇ ਆਗਿਆਕਾਰੀ ਤੇ ਮਦਦਗਾਰ ਬਣਨ ਦਾ ਸੰਦੇਸ਼ ਦਿੱਤਾ | ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਸ੍ਰੀਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਮਾਂ ਦਿਵਸ ਸਬੰਧੀ ਸਮਾਗਮ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਮਾਂ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਡਾਇਰੈਕਟਰ ਡਾ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਕੂਲ ਦੀ ਪਿ੍ੰਸੀਪਲ ਡਿੰਪਲ ਸ਼ਰਮਾ ਤੇ ਹੋਰ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਬਾਅਦ ਵਿਚ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦਾ ਕਾਰਡ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਸਾਰੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨੂੰ ਸਮਰਪਿਤ ਖ਼ੂਬਸੂਰਤ ਪੋਸਟਰ ਤੇ ਕਾਰਡ ਬਣਾਏ | ਉਨ੍ਹਾਂ ਮਾਵਾਂ ਦੀ ਦੇਖਭਾਲ ਕਰਨ, ਉਨ੍ਹਾਂ ਦੀ ਕੁਰਬਾਨੀ ਤੇ ਬੇਅੰਤ ਸਮਰਪਣ ਲਈ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ | ਸਮਾਗਮ ਵਿਚ ਕੇ.ਜੀ. ਵਿੰਗ ਦੇ ਵਿਦਿਆਰਥੀ ਗੁਲਾਬੀ ਰੰਗ ਦੇ ਪਹਿਰਾਵੇ ਵਿਚ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਦੇ ਚਰਨਾ ਵਿਚ ਸਵਰਗ ਹੈ ਤੇ ਇਕ ਔਰਤ ਹੀ ਸੰਸਾਰ ਦੀ ਜਨਮਦਾਤੀ ਹੈ | ਇਸ ਲਈ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਬੱਚਿਆਂ ਦੀਆਂ ਮਾਵਾਂ ਨੂੰ ਵੀ ਮਾਂ ਦਿਵਸ ਦੀ ਵਧਾਈ ਦਿੱਤੀ |
ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ
ਫਗਵਾੜਾ, (ਹਰਜੋਤ ਸਿੰਘ ਚਾਨਾ)- ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਤਾ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਸਕੂਲ ਦੀ ਪ੍ਰਾਇਮਰੀ ਵਿੰਗ ਦੀ ਕੋਆਰਡੀਨੇਟਰ ਪੂਨਮ ਭਾਰਦਵਾਜ ਦੀ ਅਗਵਾਈ ਹੇਠ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਨੰਨੇ-ਮੁੰਨੇ ਬੱਚਿਆਂ ਨੇ ਮਾਂ ਨੂੰ ਸਮਰਪਿਤ ਕਵਿਤਾਵਾਂ ਰਾਹੀਂ ਮਾਤਾ ਦੀ ਮਹਾਨਤਾ ਦਾ ਵਰਣਨ ਕੀਤਾ | ਬੱਚਿਆਂ ਵੱਲੋਂ ਮਾਂ ਦੀ ਮਮਤਾ ਅਤੇ ਪਿਆਰ ਨੂੰ ਦਰਸਾਉਂਦੇ ਸੁੰਦਰ ਕਾਰਡ ਵੀ ਤਿਆਰ ਕੀਤੇ ਗਏ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਤੇ ਖ਼ਜ਼ਾਨਚੀ ਅਜੀਤ ਜੈਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਤੇ ਸਭ ਮਾਵਾਂ ਨੂੰ ਮਾਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਆਪਣੇ ਸੰਬੋਧਨ 'ਚ ਜੈਨ ਨੇ ਕਿਹਾ ਕਿ ਮਾਂ ਸ਼ਬਦ ਭਾਵੇਂ ਛੋਟਾ ਹੈ ਪਰ ਉਸ ਦੀ ਮਹਿਮਾ ਆਕਾਸ਼ ਵਾਂਗ ਅਨੰਤ ਹੈ | ਮਾਂ ਦਾ ਨਿਸ਼ਕਾਮ ਪਿਆਰ, ਤਿਆਗ ਤੇ ਵਾਤਸਲਤਾ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਦੌਲਤ ਹੈ | ਉਨ੍ਹਾਂ ਬੱਚਿਆਂ ਨੂੰ ਆਪਣੀ ਮਾਂ ਦਾ ਸਤਿਕਾਰ ਕਰਨ ਤੇ ਉਨ੍ਹਾਂ ਦੀਆਂ ਅਸੀਸਾਂ ਲੈਣ ਲਈ ਪ੍ਰੇਰਿਤ ਕੀਤਾ | ਮੰਚ ਸੰਚਾਲਨ ਕੁਮਾਰੀ ਰਮਨਪ੍ਰੀਤ ਕੌਰ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਕੌਮੀ ਲੋਕ ਅਦਾਲਤ 'ਚ 6503 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ 17.22 ਕਰੋੜ ਤੋਂ ਵੱਧ ਮੁਆਵਜ਼ਾ ਦਿਵਾਉਣ... ਅਗਲੀ ਖ਼ਬਰ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਤਰਨਦੀਪ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ
Ad Position 24