23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕੌਮੀ ਲੋਕ ਅਦਾਲਤ 'ਚ 6503 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ 17.22 ਕਰੋੜ ਤੋਂ ਵੱਧ ਮੁਆਵਜ਼ਾ ਦਿਵਾਉਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 10-05-2026
ਕਪੂਰਥਲਾ, 9 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਜ਼ਿਲ੍ਹੇ ਦੀ ਸਬ ਡਵੀਜ਼ਨ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਵਿਚ ਕੌਮੀ ਲੋਕ ਅਦਾਲਤ ਲਾਈ ਗਈ | ਜਿਸ ਵਿਚ ਵੱਖ-ਵੱਖ ਡਵੀਜ਼ਨਲ ਬੈਂਚਾਂ ਨੇ 6503 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ 17 ਕਰੋੜ 22,60,870 ਰੁਪਏ ਮੁਆਵਜ਼ੇ ਵਜੋਂ ਦਿਵਾਉਣ ਦਾ ਫ਼ੈਸਲਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿਰਦੇਜੀਤ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਕਰਿਮਨਲ ਕੰਪਾਉਂਡੇਬਲ, ਧਾਰਾ 138 ਐਨ.ਆਈ.ਐਕਟ., ਬੈਂਕ ਰਿਕਵਰੀ, ਐਮ.ਏ. ਸਿਟੀ, ਲੇਬਰ ਮਾਮਲੇ, ਬਿਜਲੀ, ਪਾਣੀ ਦੇ ਬਿੱਲਾਂ, ਲੈਂਡ ਅਕੈਜੀਸ਼ਨ, ਸਰਵਿਸ, ਰੈਵੀਨਿਊ, ਸਿਵਲ ਮਾਮਲਿਆਂ ਤੋਂ ਇਲਾਵਾ ਰੈਂਟ ਆਦਿ ਲੰਬਿਤ ਪ੍ਰੀਲਿਟੀਗੇਟਿਵ 10424 ਕੇਸ ਸ਼ਾਮਲ ਕੀਤੇ ਗਏ ਸਨ | ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਕਿਹਾ ਕਿ ਕਪੂਰਥਲਾ ਦੇ ਜ਼ਿਲ੍ਹਾ ਕਚਹਿਰੀਆਂ ਵਿਚ 7, ਸਬ ਡਵੀਜ਼ਨ ਫਗਵਾੜਾ ਵਿਚ 2 ਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਚ 2 ਤੇ ਰੈਵੀਨਿਊ ਦੇ 3 ਬੈਂਚ ਗਠਿਤ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਕਪੂਰਥਲਾ ਵਿਚ ਜੁਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਰਸ਼ਮੀ ਕਪਿਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਮੀਤ ਟਿਵਾਣਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰਾਣਾ ਕੰਵਰਦੀਪ ਕੌਰ ਚਾਹਲ ਪਿ੍ੰਸੀਪਲ ਜੱਜ ਫੈਮਿਲੀ ਕੋਰਟ, ਨਵਜੀਤ ਪਾਲ ਕੌਰ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਸੁਰੇਸ਼ ਕੁਮਾਰ ਸਿਵਲ ਜੱਜ ਜੂਨੀਅਰ ਡਿਵੀਜ਼ਨ, ਅਮਰਜੀਤ ਸਿੰਘ ਸਿਵਲ ਜੱਜ ਜੂਨੀਅਰ ਡਿਵੀਜ਼ਨ ਅਤੇ ਮੁਕੇਸ਼ ਬਾਂਸਲ ਚੇਅਰਮੈਨ ਸਥਾਈ ਲੋਕ ਅਦਾਲਤ ਜਨ ਉਪਯੋਗੀ ਸੇਵਾਵਾਂ ਕਪੂਰਥਲਾ ਵੱਲੋਂ ਕੀਤੀ ਗਈ | ਇਨ੍ਹਾਂ ਬੈਂਚਾਂ ਵਿਚ ਐਸ.ਐਸ ਮੱਲ੍ਹੀ, ਪੀ.ਐਸ. ਘੁਮਣ, ਹਮੀਸ਼ ਕੁਮਾਰ, ਮਨੀਸ਼ ਲੁਥਰਾ, ਪਰਮਜੀਤ ਕੌਰ ਕਾਹਲੋਂ, ਵਿਕਾਸ ਉਪਲ, ਗੁਰਮੀਤ ਸਿੰਘ, ਸੁਰਿੰਦਰ ਕੁਮਾਰ ਸ਼ਰਮਾ, ਵਜਤ ਢਿੱਲੋਂ, ਹਰਮਨਦੀਪ ਸਿੰਘ ਸਾਹੀ (ਸਾਰੇ ਐਡਵੋਕੇਟ) ਤੋਂ ਇਲਾਵਾ ਡਾ. ਉਪਾਸਨਾ ਵਰਮਾ ਅਤੇ ਪਰਮਜੀਤ ਸਿੰਘ ਸਹੋਤਾ ਮੈਂਬਰ ਸਥਾਈ ਲੋਕ ਅਦਾਲਤ, ਡਾ: ਰਣਵੀਰ ਕੌਂਸਲ ਤੇ ਅਨਿਲ ਕੁਮਾਰ ਸੋਸ਼ਲ ਵਰਕਰ ਵੱਲੋਂ ਬਤੌਰ ਮੈਂਬਰਾਨ ਭਾਗ ਲਿਆ ਗਿਆ | ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਕੇਸ ਨਿਪਟਾਉਣ ਨਾਲ ਸਮਾਂ ਤੇ ਧਨ ਦੀ ਬੱਚਤ ਹੁੰਦੀ ਹੈ ਤੇ ਇਸਦੇ ਫ਼ੈਸਲੇ ਖ਼ਿਲਾਫ਼ ਅਪੀਲ ਕਿਸੇ ਵੀ ਉੱਚ ਅਦਾਲਤ ਵਿਚ ਨਹੀਂ ਕੀਤੀ ਜਾ ਸਕਦੀ ਤੇ ਲੋਕ ਅਦਾਲਤ ਰਾਹੀਂ ਨਿਪਟਾਏ ਕੇਸਾਂ ਵਿਚ ਦੋ ਧਿਰਾਂ ਦੀ ਜਿੱਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿਚ ਹਾਜ਼ਰ ਹੋਏ ਲੋਕਾਂ ਨੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਉਤਸ਼ਾਹ ਦਿਖਾਇਆ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਆਦੇਸ਼ ਅਨੁਸਾਰ ਧਾਰਾ 138 ਐਨ.ਆਈ.ਐਕਟ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਕਪੂਰਥਲਾ ਵਿਚ 18 ਜੁਲਾਈ ਤੇ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਅਦਾਲਤਾਂ ਰਾਹੀਂ ਆਪਣੇ ਅਦਾਲਤੀ ਮਾਮਲਿਆਂ ਦਾ ਨਿਪਟਾਰਾ ਕਰਵਾਕੇ ਵੱਧ ਤੋਂ ਵੱਧ ਲਾਭ ਲੈਣ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਕਮਿਊਨਿਸਟ ਪਾਰਟੀ ਨੇ ਦਿੱਤਾ ਸਮਰਥਨ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਮਾਂ ਦਿਵਸ ਦੇ ਸੰਬੰਧ ਵਿਚ ਕਰਵਾਏ ਸਮਾਗਮ
Ad Position 24