23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦਾ 29ਵਾਂ ਬਰਸੀ ਸਮਾਗਮ 13 ਮਈ ਨੂੰ

Ad Position 21
No active advertisement
ਅਜੀਤ ਡੈਸਕ 10-05-2026
ਫਗਵਾੜਾ, 9 ਮਈ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ, ਮਹਾਨ ਤਪੱਸਵੀ, ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦਾ 29ਵਾਂ ਬਰਸੀ ਸਮਾਗਮ 13 ਮਈ ਦਿਨ ਬੁੱਧਵਾਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ (ਭੋਗਪੁਰ) ਵਿਖੇ ਸੰਤ ਸੇਵਕ ਜਥਾ ਸੰਤ ਬਾਬਾ ਰਣਜੀਤ ਸਿੰਘ ਜੀ ਸ੍ਰੀ ਹਰਗੋਬਿੰਦਗੜ੍ਹ ਸਾਹਿਬ (ਭੋਗਪੁਰ), ਬਾਬਾ ਜੀ ਦਾ ਪਰਿਵਾਰ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਮੇਸ਼ਰ ਸਿੰਘ ਨੇ ਦੱਸਿਆ ਕਿ 11 ਮਈ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | 13 ਮਈ ਦਿਨ ਬੁੱਧਵਾਰ ਨੂੰ ਸਵੇਰੇ 8.30 ਵਜੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਢਾਡੀ ਅਜਾਇਬ ਸਿੰਘ ਅਣਖੀ ਬਠਿੰਡੇ ਵਾਲੇ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਇੰਟਰਨੈਸ਼ਨਲ ਪੰਥਕ ਢਾਡੀ ਭਾਈ ਗੁਰਦਿਆਲ ਸਿੰਘ ਲੱਖਪੁਰ ਆਦਿ ਜਥਿਆਂ ਤੋਂ ਇਲਾਵਾ ਤਖ਼ਤ ਸਾਹਿਬਾਨਾ ਦੇ ਸਿੰਘ ਸਾਹਿਬ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਅਤੇ ਮਹਾਪੁਰਸ਼ ਸੰਗਤਾਂ ਨੂੰ ਕਥਾ, ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਉਕਤ ਸਮਾਗਮ ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਲੰਗਰ ਅਤੇ ਛਬੀਲਾਂ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਿਹਤ ਕਰਮਚਾਰੀਆਂ ਵਲੋਂ ਭੁਲੱਥ ਵਿਚ ਫਰਾਈਡੇ ਡਰਾਈ ਡੇ ਸੰਬੰਧੀ ਕੀਤੀਆਂ ਡੇਂਗੂ ਗਤੀਵਿਧੀਆਂ ਅਗਲੀ ਖ਼ਬਰ ਭਾਜਪਾ ਦੀ ਤਿੱਖੀ ਹਮਲਾਵਰ ਰਣਨੀਤੀ ਕੀ ਪੰਜਾਬ ਦੇ ਚੋਣ ਅਖਾੜੇ ਨੂੰ 'ਆਪ' ਤੇ ਭਾਜਪਾ ਦਰਮਿਆਨ ਚੋਣ ਦੰਗਲ ਵਿਖਾਉਣਾ ਤਾਂ ਨ...
Ad Position 24