23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਕਾਲੀ ਆਗੂ ਰਜਿੰਦਰ ਸਿੰਘ ਚੰਦੀ ਨੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਕਣਕ ਦੇ ਤਿੰਨ ਟਰੱਕ ਭੇਜੇ

Ad Position 21
No active advertisement
ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਤੋਂ ਦਰਬਾਰ ਸਾਹਿਬ ਲਈ ਕਣਕ ਦੇ ਟਰੱਕ ਨੂੰ ਰਵਾਨਾ ਕਰਦੇ ਹੋਏ ਹਲਕਾ ਇੰਚਾਰਜ ਦਿਹਾਤੀ ਰਜਿੰਦਰ ਸਿੰਘ ਚੰਦੀ, ਐਡਵੋਕੇਟ ਜਰਨੈਲ ਸਿੰਘ ਵਾਹਦ, ਮੈਨੇਜਰ ਨਰਿੰਦਰ ਸਿੰਘ ਤੇ ਅਕਾਲੀ ਦਲ ਦੇ ਸਮੂਹ ਵਰਕਰ ਅਤੇ ਆਗੂ | ਤਸਵੀਰ: ਵਾਲੀਆ <br/> 10-05-2026
ਫਗਵਾੜਾ, 9 ਮਈ (ਅਸ਼ੋਕ ਕੁਮਾਰ ਵਾਲੀਆ)-ਗੁਰੂ ਰਾਮਦਾਸ ਜੀ ਦੇ ਘਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਫਗਵਾੜਾ ਦਿਹਾਤੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਵੀ ਵੱਡਾ ਉਪਰਾਲਾ ਕਰਦੇ ਹੋਏ 600 ਦੇ ਕਰੀਬ ਬੋਰਾ ਕਣਕ ਦਾ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਤੋਂ ਗੁਰੂ ਰਾਮਦਾਸ ਜੀ ਦੇ ਘਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਭੇਜਿਆ ਗਿਆ | ਤਿੰਨ ਟਰੱਕਾਂ ਨੂੰ ਰਵਾਨਾ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਐਡਵੋਕੇਟ ਜਰਨੈਲ ਸਿੰਘ ਵਾਹਦ, ਮੈਨੇਜਰ ਨਰਿੰਦਰ ਸਿੰਘ ਅਤੇ ਹਲਕੇ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂਆਂ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਵੱਖ-ਵੱਖ ਬੁਲਾਰਿਆਂ ਨੇ ਆਖਿਆ ਕਿ ਇਹ ਵੱਡਾ ਉਪਰਾਲਾ ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਅਤੇ ਉਨ੍ਹਾਂ ਦੀ ਪੂਰੀ ਟੀਮ ਜੋ ਗੁਰੂ ਘਰ ਪੰਥ ਨੂੰ ਸਮਰਪਿਤ ਹੈ ਵਲੋਂ ਕੀਤਾ ਗਿਆ ਵਧੀਆਂ ਹੈ | ਉਨ੍ਹਾਂ ਨੇ ਆਖਿਆ ਕਿ ਫਗਵਾੜਾ ਹਲਕੇ ਦੀ ਸੰਗਤ ਜੋ ਆਪਣੀ ਨੇਕ ਕਮਾਈ ਵਿਚੋਂ ਇਹ ਕਾਰਜ ਕਰਦੀ ਹੈ ਉਨ੍ਹਾਂ ਕਿਹਾ ਕਿ ਧੰਨ ਗੁਰੂ ਨਾਨਕ ਸੱਚੇ ਪਾਤਸ਼ਾਹ ਦੇ ਵੀਹ ਰੁਪਏ ਦੀ ਬਰਕਤ ਨਾਲ ਗੁਰੂ ਘਰਾਂ ਵਿਚ 24 ਘੰਟੇ ਨਿਰਵਿਘਨ ਲੰਗਰ ਚੱਲ ਰਹੇ ਹਨ ਜੋ ਪੂਰੀ ਸਿੱਖ ਕੌਮ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਇਸ ਦੌਰਾਨ ਉਨ੍ਹਾਂ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਅਤੇ ਪੰਥ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ | ਇਸ ਮੌਕੇ ਤੇ ਰਜਿੰਦਰ ਸਿੰਘ ਚੰਦੀ ਅਤੇ ਐਡਵੋਕੇਟ ਜਰਨੈਲ ਸਿੰਘ ਵਾਹਦ ਨੇ ਆਖਿਆ ਕਿ ਅਗਲੇ ਸਾਲ ਇਸ ਤੋਂ ਵੱਡੇ ਪੱਧਰ ਤੇ ਉਪਰਾਲਾ ਕਰਕੇ ਇਸ ਤੋ ਵੱਧ ਕਣਕ ਦੀ ਬੋਰੀ ਗੁਰੂ ਦੀ ਨਗਰੀ ਭੇਜੀ ਜਾਵੇਗੀ | ਉਨ੍ਹਾਂ ਨੇ ਆਖਿਆ ਕਿ ਇਹ ਸੇਵਾ ਗੁਰੂ ਰਾਮਦਾਸ ਖ਼ੁਦ ਲੈਂਦੇ ਹਨ | ਇਸ ਮੌਕੇ 'ਤੇ ਉਨ੍ਹਾਂ ਨੇ ਫਗਵਾੜਾ ਹਲਕੇ ਦੀ ਸਮੂਹ ਸੰਗਤ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਗੁਰੂ ਘਰ ਦੇ ਲੰਗਰਾਂ ਵਿਚ ਆਪਣਾ ਵੱਡਾ ਯੋਗਦਾਨ ਪਾਇਆ | ਇਸ ਮੌਕੇ ਤੇ ਐਡਵੋਕੇਟ ਜਰਨੈਲ ਸਿੰਘ ਵਾਹਦ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਗੁਰਦੀਪ ਸਿੰਘ ਖੇੜਾ, ਗੁਰਦੀਪ ਸਿੰਘ ਮਾਣਕ, ਅਵਤਾਰ ਸਿੰਘ ਮੰਗੀ, ਮੈਨੇਜਰ ਨਰਿੰਦਰ ਸਿੰਘ, ਸਤਵਿੰਦਰ ਸਿੰਘ ਘੁੰਮਣ, ਬਿੰਦਰ ਸਿੰਘ ਰਾਵਲਪਿੰਡੀ, ਧਾਰਮਿਕ ਆਗੂ ਸਤਨਾਮ ਸਿੰਘ ਅਰਸ਼ੀ, ਸਤਪਾਲ ਸਿੰਘ ਕਿਸ਼ਨਪੁਰ, ਤਜਮੋਹਨ ਸਿੰਘ ਚਾਨਾ, ਸੁਖਵਿੰਦਰ ਸਿੰਘ ਕੰਬੋਜ, ਜਸਵਿੰਦਰ ਸਿੰਘ ਬਸਰਾ, ਗੁਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਪਰਮਿੰਦਰ ਸਿੰਘ ਲਾਡੀ, ਜੋਗਾ ਸਿੰਘ ਢੱਗੇ, ਗਿਆਨ ਸਿੰਘ ਦੁੱਗ, ਬਲਦੇਵ ਸਿੰਘ ਬਬੇਲੀ, ਕੁੰਦਨ ਸਿੰਘ, ਜਸਵਿੰਦਰ ਸਿੰਘ ਡੁਮੇਲੀ, ਇੰਦਰਜੀਤ ਸਿੰਘ ਮਹਿੰਦਰ ਸਿੰਘ ਲੱਖਪੁਰ, ਸਤਨਾਮ ਸਿੰਘ, ਜਸਵੀਰ ਸਿੰਘ ਰਾਣੀਪੁਰ, ਅੰਮਿ੍ਤਪਾਲ ਸਿੰਘ ਖੁਰਮਪੁਰ, ਕੁਲਵਿੰਦਰ ਸਿੰਘ ਕਿੰਦਾ, ਜੀਤੀ ਖੇੜਾ, ਰਜਿੰਦਰ ਸਿੰਘ ਨੰਗਲ, ਲਾਲ ਸਿੰਘ, ਅਮਰੀਕ ਸਿੰਘ ਬੁਹਾਨੀ, ਚਰਨਜੀਤ ਸਿੰਘ, ਸੰਨੀ ਵਾਹਦ, ਜੁਝਾਰ ਸਿੰਘ, ਬੱਬੂ ਮਾਣਕ, ਰਣਜੀਤ ਸਿੰਘ ਹਰਦਾਸਪੁਰ, ਲਖਵਿੰਦਰ ਸਿੰਘ ਮਹੇੜੂ, ਝਿਲਮਿਲ ਸਿੰਘ ਭਿੰਡਰ, ਮਾਸਟਰ ਮਨਜੀਤ ਸਿੰਘ, ਜੋਧਨ ਸਿੰਘ ਪਲਾਹੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਦਾ ਤਬਾਦਲਾ ਹੋਣ 'ਤੇ ਸਟਾਫ਼ ਨੇ ਦਿੱਤੀ ਨਿੱਘੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਦਾ ਵਾਰਡ ਨੰਬਰ 10 ਬਣਿਆ ਨਗਰ ਕੌਂਸਲ ਚੋਣਾਂ ਲਈ ਹਾਟ ਸੀਟ
Ad Position 24