ਕਪੂਰਥਲਾ, 9 ਮਈ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਦਾ ਤਬਾਦਲਾ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਵਿਖੇ ਹੋਣ ਉਪਰੰਤ ਉਨ੍ਹਾਂ ਨੂੰ ਕਾਲਜ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਸਾਲ 26 ਸਤੰਬਰ ਨੂੰ ਸਕਿੰਦਰ ਕੌਰ ਬਰਾੜ ਬਤੌਰ ਪਿ੍ੰਸੀਪਲ ਸਰਕਾਰੀ ਕਾਲਜ ਕਪੂਰਥਲਾ ਵਿਖੇ ਆਪਣਾ ਅਹੁਦਾ ਸੰਭਾਲਿਆ ਸੀ ਤੇ ਕਰੀਬ 8 ਮਹੀਨੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਾਲਜ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ | ਜਿੱਥੇ ਕਾਲਜ ਦਾ ਨਤੀਜਾ ਵਧੀਆ ਆਇਆ ਉੱਥੇ ਉਨ੍ਹਾਂ ਦੀ ਅਗਵਾਈ ਹੇਠ ਸਾਲਾਨਾ ਖੇਡ ਸਮਾਗਮ ਤੇ ਸਾਲਾਨਾ ਇਨਾਮਵੰਡ ਸਮਾਗਮ ਵੀ ਕਰਵਾਏ ਗਏ | ਇਸਦੇ ਨਾਲ ਹੀ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿਤਕ ਸਰਗਰਮੀਆਂ ਦੇ ਮੁਕਾਬਲੇ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਅਗਵਾਈ ਹੇਠ ਵੱਖ-ਵੱਖ ਸ਼ਖ਼ਸੀਅਤਾਂ ਦੇ ਸੈਮੀਨਾਰ ਵੀ ਕਰਵਾਏ ਗਏ ਜਿਨ੍ਹਾਂ ਦਾ ਵਿਦਿਆਰਥੀਆਂ ਨੇ ਲਾਭ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਦੇ ਸਟਾਫ਼ ਵਲੋਂ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਨੂੰ ਫੁੱਲਾਂ ਦਾ ਗੁਲਦਸਤਾ, ਇਕ ਫੁਲਕਾਰੀ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਪਿੰ੍ਰਸੀਪਲ ਬਰਾੜ ਨੇ ਕਿਹਾ ਕਿ ਸਰਕਾਰੀ ਕਾਲਜ ਦੇ ਸਟਾਫ਼ ਵਲੋਂ ਉਨ੍ਹਾਂ ਨੂੰ ਮਿਲੇ ਸਹਿਯੋਗ ਤੇ ਪਿਆਰ ਨੂੰ ਉਹ ਕਦੇ ਨਹੀਂ ਭੁਲਾ ਸਕਦੇ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋ. ਸਨੇਹ ਸ਼ਰਮਾ, ਪ੍ਰੋ. ਰਸ਼ਮੀ ਵਿਰਕ, ਪ੍ਰੋ. ਨਿਧੀ ਕਾਂਡਾ, ਪ੍ਰੋ. ਹੈਪੀ ਕੁਮਾਰ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਗੀਤਾ ਰਾਣੀ, ਪ੍ਰੋ. ਦਲਜੀਤ ਕਲੇਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਰੇਖਾ ਰਾਣੀ, ਪ੍ਰੋ. ਭੁਪਿੰਦਰ ਕੌਰ, ਗੁਰਵਿੰਦਰ ਕੌਰ, ਜੋਤੀ ਦੇਵੀ, ਪੋ੍ਰ. ਕੁਲਵਿੰਦਰ ਕੁਮਾਰ, ਨਿਲਾਕਸ਼ੀ ਮਿਸਰ, ਪੋ੍ਰ. ਮਲਿਕਾ ਮੰਡ, ਪ੍ਰੋ. ਸੁਨੀਤਾ ਸੁਮਨ, ਮਨਜੀਤ ਸਿੰਘ, ਜਸਵਿੰਦਰਜੀਤ ਕੌਰ, ਗੁਰਪ੍ਰੀਤ ਚੌਹਾਨ, ਪ੍ਰੋ. ਅਮਿਤਾ, ਪ੍ਰੋ. ਨਿਸ਼ਾਨ, ਪੋ੍ਰ. ਵਿਪਨ ਕੁਮਾਰ, ਪ੍ਰੋ. ਦਿਲਦਾਰ ਸਿੰਘ ਤੋਂ ਇਲਾਵਾ ਸੁਪਰਡੈਂਟ ਰਜਿੰਦਰ ਕੁਮਾਰ, ਰਜੀਵ ਤਿਵਾੜੀ,