ਭੁਲੱਥ, 9 ਮਈ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਸਾਇੰਸ ਕਲੱਬ ਅਤੇ ਸਪੋਰਟਸ ਕਲੱਬ ਵੱਲੋਂ ਮਿਲ ਕੇ ਰੈੱਡ ਕਰਾਸ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਕਲੱਬਾਂ ਦੇ ਵਿਦਿਆਰਥੀਆਂ ਨੇ ਮਾਨਵਤਾ ਦੀ ਸੁਰੱਖਿਆ ਲਈ ਰੈੱਡ ਕਰਾਸ ਸੰਸਥਾਵਾਂ ਦੇ ਕੰਮਾਂ ਉੱਪਰ ਵਿਸਥਾਰਮਈ ਸਪੀਚਾਂ ਪੇਸ਼ ਕੀਤੀਆਂ | ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਵਿਚ ਭਾਗ ਲੈ ਕੇ ਆਫ਼ਤਾਂ ਦੌਰਾਨ ਰੈੱਡ ਕਰਾਸ ਸੰਸਥਾਵਾਂ ਦੇ ਕੰਮਾਂ ਦੀ ਜਾਣਕਾਰੀ ਚਿੱਤਰਾਂ ਰਾਹੀਂ ਦਰਸਾਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾਕਟਰ ਸੁਨੀਲ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਮਨੁੱਖ ਨੂੰ ਹਮੇਸ਼ਾ ਹੀ ਮਾਨਵਤਾ ਦੀ ਸੇਵਾ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ ਰੈੱਡ ਕਰਾਸ ਫ਼ੰਡ ਵਿਚ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਫ਼ਤਾਂ ਸਮੇਂ ਮਨੁੱਖ ਦਾ ਫਰਜ਼ ਹੈ ਕਿ ਪੀੜਤਾਂ ਦੀ ਮਦਦ ਕਰੇ | ਇਸ ਮੌਕੇ ਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |