24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 10-05-2026
ਕਪੂਰਥਲਾ, 9 ਮਈ (ਸਡਾਨਾ)-ਕੋਤਵਾਲੀ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਸਵਿੰਦਰ ਸਿੰਘ ਨੂੰ ਗਸ਼ਤ ਦੌਰਾਨ ਪਿੰਡ ਕਾਦੂਪੁਰ ਨੇੜੇ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਬਲਬੀਰ ਸਿੰਘ ਉਰਫ਼ ਸੋਢੀ ਵਾਸੀ ਟਾਂਡਾ ਹਾਲ ਵਾਸੀ ਅਜੀਤ ਨਗਰ ਸਲੂਨ ਦੀ ਦੁਕਾਨ 'ਤੇ ਕੰਮ ਕਰਦਾ ਹੈ ਤੇ ਉਸਦੇ ਨਾਲ ਪਾਬੰਦੀਸ਼ੁਦਾ ਕੈਪਸੂਲ ਵੀ ਵੇਚਦਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਵਲੋਂ ਦੱਸੀ ਥਾਂ 'ਤੇ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸਦੇ ਕਬਜ਼ੇ ਵਿਚੋਂ 33 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਜ਼ਿਲ੍ਹਾ ਮੈਜਿਸਟਰੇਟ ਦੀ ਉਲੰਘਣਾ ਤਹਿਤ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਕੋਆਪ੍ਰੇਟਿਵ ਬੈਂਕ ਕਪੂਰਥਲਾ ਵਿਖੇ ਰੋਸ ਧਰਨਾ 11 ਨੂੰ ਅਗਲੀ ਖ਼ਬਰ ਘਰ ਦੇ ਬਾਹਰੋਂ ਪੱਤਰਕਾਰ ਦੀ ਸਕੂਟਰੀ ਹੋਈ ਚੋਰੀ
Ad Position 24