ਭੁਲੱਥ, 9 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ 50 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ, ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ, ਕਿ ਮਾੜੇ ਅਨਸਰਾਂ ਖ਼ਿਲਾਫ਼ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਪਾਰਟੀ ਗਸ਼ਤ ਦੌਰਾਨ ਤਹਿਸੀਲ ਚੌਂਕ ਭੁਲੱਥ ਵਿਚ ਮੌਜੂਦ ਸੀ, ਕਿ ਕਿਸੇ ਖ਼ਾਸ ਮੁਖ਼ਬਰ ਵੱਲੋਂ ਇਤਲਾਹ ਮਿਲੀ ਕਿ ਖੱਸਣ ਰੋਡ ਭੁਲੱਥ ਸ਼ਮਸ਼ਾਨ ਘਾਟ ਦੇ ਨਜ਼ਦੀਕ ਕੋਈ ਵਿਅਕਤੀ ਹੈਰੋਇਨ ਵੇਚਣ ਲਈ ਖੜਾ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ, ਤਾਂ ਕਾਬੂ ਆ ਸਕਦਾ ਹੈ, ਜਦੋਂ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਦੱਸੀ ਹੋਈ ਜਗ੍ਹਾ ਤੇ ਰੇਡ ਕੀਤਾ ਗਿਆ, ਤੇ ਸ਼ਮਸ਼ਾਨ ਘਾਟ ਦੇ ਗੇਟ ਨਜ਼ਦੀਕ ਇੱਕ ਮੋਨਾ ਵਿਅਕਤੀ ਹੱਥ ਵਿਚ ਲਿਫ਼ਾਫ਼ਾ ਫੜੀ ਖੜਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਤੇ ਹੱਥ ਵਿਚ ਫੜਿਆ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਲਖਵਿੰਦਰ ਸਿੰਘ ਉਰਫ਼ ਨਿੱਕਾ ਪੁੱਤਰ ਰਾਮ ਸਿੰਘ ਵਾਸੀ ਤਲਵੰਡੀ ਝੰਡੇਰ , ਥਾਣਾ ਕਰਤਾਰਪੁਰ, ਜ਼ਿਲ੍ਹਾ ਜਲੰਧਰ ਦਿਹਾਤੀ ਦੱਸਿਆ, ਤੇ ਪੁਲਿਸ ਕਰਮਚਾਰੀਆਂ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਕਰਨ 'ਤੇ 50 ਗ੍ਰਾਮ ਹੈਰੋਇਨ ਬਰਾਮਦ ਹੋਈ, ਉਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |