22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਲਾਟ 'ਤੇ ਕਬਜ਼ਾ ਕਰਨ ਤੇ ਮਾਲਕ 'ਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦੇ ਸਬੰਧ 'ਚ ਦੋ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਤੇ ਪਲਾਟ ਮਾਲਕ ਨੂੰ ਜਾਨੋਂ ਮਾਰਨ ਦੇਣ ਦੀ ਨੀਯਤ ਨਾਲ ਟਰੈਕਟਰ ਚੜ੍ਹਾਉਣ ਦੇ ਸਬੰਧ 'ਚ ਸਦਰ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਹਰਜਿੰਦਰ ਸਿੰਘ ਵਿਰਕ ਪੁੱਤਰ ਸੁਰਜੀਤ ਸਿੰਘ ਵਾਸੀ ਬੰਗਾ ਰੋਡ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 4 ਮਈ ਦੀ ਰਾਤ ਨੂੰ ਕਰੀਬ 1 ਵਜੇ ਤਿੰਨ ਵਿਅਕਤੀ ਟਰੈਕਟਰ ਸਮੇਤ ਉਸ ਦੇ ਪਲਾਟ 'ਚ ਦਾਖ਼ਲ ਹੋ ਕੇ ਚਾਰ ਦੀਵਾਰੀ ਤੋੜਨ ਲੱਗ ਪਏ ਜਦੋਂ ਉਸ ਨੰੂ ਆਵਾਜ਼ ਸੁਣੀ ਤਾਂ ਉਹ ਉੱਠ ਕੇ ਬਾਹਰ ਗਿਆ ਤਾਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਮਾਰ ਦੇਣ ਦੀ ਨੀਯਤ ਨਾਲ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤੇ ਰੌਲਾ ਪਾ ਕੇ ਉਸ ਨੇ ਆਪਣੀ ਜਾਨ ਬਚਾਈ | ਉਸ ਨੇ ਦੱਸਿਆ ਕਿ ਉਕਤ ਵਿਅਕਤੀ ਉਸ ਦੇ ਪਲਾਟ 'ਤੇ ਕਬਜ਼ਾ ਕਰਨਾ ਚਾਹੰੁਦੇ ਹਨ ਜਿਸ ਸਬੰਧ 'ਚ ਪੁਲਿਸ ਨੇ ਇਸਾਨ ਅਗਨੀਹੋਤਰੀ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ 'ਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਸਬੰਧੀ ਪਤੀ-ਪਤਨੀ ਗਿ੍ਫ਼ਤਾਰ
Ad Position 24