22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਰੋਇਨ ਸਮੇਤ ਦੋ ਵੱਖ-ਵੱਖ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-05-2026
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਪੁਲਿਸ ਨੇ ਦੋ ਵੱਖ ਵੱਖ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਟੀ ਪੁਲਿਸ ਨੇ ਕਾਰਵਾਈ ਕਰਦਿਆਂ ਰਾਜ ਕੁਮਾਰ ਉਰਫ਼ ਜੰਗਲੀ ਪੁੱਤਰ ਓਮ ਪ੍ਰਕਾਸ਼ ਵਾਸੀ ਬਾਂਸਾ ਵਾਲਾ ਬਾਜ਼ਾਰ ਮੁਹੱਲਾ ਵਾਲਮੀਕਿ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬੀਰਪੁਆਦ ਲਾਗਿਉਂ ਉਕਤ ਵਿਅਕਤੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਜੋਤ ਕੁਮਾਰ ਪੁੱਤਰ ਨਿੰਮਾ ਵਾਸੀ ਖਾਟੀ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਢੰਡੋਲੀ ਤੋਂ ਰਾਮਗੜ੍ਹ ਨੂੰ ਜਾਂਦੇ ਸਮੇਂ ਝਾੜੀਆਂ ਲਾਗਿਉਂ ਅਰਸ਼ ਬੰਗੜ ਪੁੱਤਰ ਕੁਲਦੀਪ ਸਿੰਘ ਵਾਸੀ ਰਾਣੀਪੁਰ ਕੰਬੋਆਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਮੂਹਰੇ ਆਵਾਰਾ ਕੁੱਤਾ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਮਹਿਲਾ ਨੂੰ ਫੇਟ ਮਾਰ ਕੇ ਜ਼ਖਮੀ ਕਰਨ ਸੰਬੰਧੀ ਕੇਸ ਦਰਜ
Ad Position 24