22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮੋਟਰਸਾਈਕਲ ਮੂਹਰੇ ਆਵਾਰਾ ਕੁੱਤਾ ਆਉਣ ਕਾਰਨ ਇਕ ਵਿਅਕਤੀ ਦੀ ਮੌਤ

Ad Position 21
No active advertisement
11-05-2026
ਕਪੂਰਥਲਾ, 10 ਮਈ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਗੇਟ ਦੇ ਬਾਹਰ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੁਲਾਣਾ ਚੌਂਕੀ ਦੇ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਜ ਕੁਮਾਰ ਵਾਸੀ ਭੁਲਾਣਾ ਜੋ ਕਿ ਕਪੂਰਥਲਾ ਵੱਲ ਨੂੰ ਆ ਰਿਹਾ ਸੀ ਅਤੇ ਜਦੋਂ ਉਹ ਆਰ.ਸੀ.ਐਫ. ਦੇ ਨੇੜੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਮੂਹਰੇ ਇਕ ਅਵਾਰਾ ਕੁੱਤਾ ਆ ਗਿਆ, ਜਿਸ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਹੇਠਾਂ ਡਿੱਗ ਗਿਆ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬੁਖ਼ਾਰ ਹੋਣ 'ਤੇ ਸੈੱਲਫ਼ ਮੈਡੀਕੇਸ਼ਨ ਤੋਂ ਕਰੋ ਗੁਰੇਜ਼-ਡਾ. ਪ੍ਰੇਮ ਕੁਮਾਰ ਅਗਲੀ ਖ਼ਬਰ ਰੋਇਨ ਸਮੇਤ ਦੋ ਵੱਖ-ਵੱਖ ਵਿਅਕਤੀ ਕਾਬੂ
Ad Position 24