23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੁਲਿਸ ਵਲੋਂ ਹਰਿਗੋਬਿੰਦ ਨਗਰ ਵਿਖੇ ਚੈਕਿੰਗ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 11-05-2026
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ)-ਪੁਲਿਸ ਵਲੋਂ ਦੇਰ ਰਾਤ ਇੱਥੋਂ ਦੇ ਹਰਿਗੋਬਿੰਦ ਨਗਰ ਵਿਖੇ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੌਕੇ ਐੱਸ.ਪੀ. ਗੁਰਮੀਤ ਕੌਰ ਨਾਕੇ ਨੂੰ ਚੈੱਕ ਕਰਨ ਲਈ ਪੁੱਜੇ ਤੇ ਉਨ੍ਹਾਂ ਵਾਹਨਾਂ ਦੀ ਚੈਕਿੰਗ ਕਰਵਾਈ | ਇਸ ਮੌਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਕੇ ਕਈ ਵਾਹਨਾਂ ਦੇ ਚਲਾਨ ਕੀਤੇ ਗਏ ਤੇ ਕਈਆਂ ਨੂੰ ਚੇਤਾਵਨੀ ਦਿੱਤੀ ਗਈ | ਐੱਸ.ਪੀ. ਗੁਰਮੀਤ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਤੇ ਮਾੜੇ ਅਨਸਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ | ਇਸ ਮੌਕੇ ਐੱਸ.ਐੱਚ.ਓ. ਸਿਟੀ ਅਮਨਪ੍ਰੀਤ ਕੌਰ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਐਮ ਐਂਡ ਐਨ ਟਰੈਕਟਰ ਸੁਲਤਾਨਪੁਰ ਲੋਧੀ ਵਲੋਂ ਸ਼ਹੀਦੀ ਜੋੜ ਮੇਲੇ ਮੌਕੇ ਮੈਸੀ ਟਰੈਕਟਰਾਂ ਦੀ ਵਿਸ਼ਾਲ ਪ੍ਰਦਰਸ਼ਨੀ ਅਗਲੀ ਖ਼ਬਰ ਵਿਆਹੁਤਾ ਪਾਸੋਂ ਦਾਜ ਦਹੇਜ ਦੀ ਮੰਗ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ
Ad Position 24