23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੀਰ ਬਾਬਾ ਦੇਤੇ ਸ਼ਾਹ ਤੇ ਭਾਨੇ ਸ਼ਾਹ ਦੇ ਸਾਲਾਨਾ ਜੋੜ ਮੇਲੇ 'ਤੇ ਕਰਵਾਏ ਜਾਣਗੇ ਲੋੜਵੰਦ ਲੜਕੀਆਂ ਦੇ ਵਿਆਹ

Ad Position 21
No active advertisement
ਅਜੀਤ ਡੈਸਕ 11-05-2026
ਭੁਲੱਥ, 10 ਮਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਪੀਰ ਬਾਬਾ ਦੇਤੇ ਸ਼ਾਹ ਤੇ ਬਾਬਾ ਭਾਨੇ ਸ਼ਾਹ ਦੀ ਦਰਗਾਹ ਤੇ ਸਾਲਾਨਾ ਜੋੜ ਮੇਲਾ 13 ਜੂਨ ਤੋਂ 15 ਜੂਨ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਪ੍ਰਬੰਧਕ ਤੇ ਗੱਦੀ ਨਸ਼ੀਨ ਬਾਬਾ ਦੀਪਕ ਸ਼ਾਹ ਪ੍ਰਧਾਨ ਵਿਸ਼ਵ ਸੂਫ਼ੀ ਸੰਤ ਸਮਾਜ ਪੰਜਾਬ ਨੇ ਦੱਸਿਆ ਕਿ ਇਸ ਵਾਰ ਮੇਲੇ ਦੌਰਾਨ 13 ਜੂਨ ਨੂੰ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ, 14 ਜੂਨ ਨੂੰ ਕੱਵਾਲੀਆਂ ਕਰਵਾਈਆਂ ਜਾਣਗੀਆਂ, ਜਦਕਿ 15 ਜੂਨ ਨੂੰ ਸਵੇਰੇ ਸਭ ਤੋਂ ਪਹਿਲਾਂ ਦਰਬਾਰ ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਉਪਰੰਤ ਖੁੱਲੇ੍ਹ ਪੰਡਾਲ ਵਿਚ ਸਭਿਆਚਾਰਕ ਮੇਲਾ ਕਰਵਾਇਆ ਜਾਵੇਗਾ ਜਿਸ ਵਿਚ ਉੱਚ ਕੋਟੀ ਦੇ ਕਲਾਕਾਰ ਸਰੋਤਿਆਂ ਦਾ ਮਨੋਰੰਜਨ ਕਰਨਗੇ | ਮੇਲਾ ਪ੍ਰਬੰਧਕ ਬਾਬਾ ਦੀਪਕ ਸ਼ਾਹ ਨੇ ਦੱਸਿਆ ਕਿ ਸਮਾਗਮ ਦੌਰਾਨ ਹੋਣ ਵਾਲੇ ਸਮੂਹਿਕ ਵਿਆਹ ਮੌਕੇ ਜੇਕਰ ਕਿਸੇ ਲੋੜਵੰਦ ਪਰਿਵਾਰ ਨੇ ਲੜਕੀ ਦਾ ਵਿਆਹ ਕਰਵਾਉਣਾ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬੇਗੋਵਾਲ ਭੁਲੱਥ ਤੋਂ ਬੰਦ ਪਏ ਸਰਕਾਰੀ ਬੱਸਾਂ ਦੇ ਟਾਈਮ ਜਲਦੀ ਚਾਲੂ ਕੀਤੇ ਜਾਣ-ਕਿਸਾਨ ਆਗੂ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ
Ad Position 24