23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅਣਪਛਾਤੇ ਲੁਟੇਰੇ ਪੁਲਿਸ ਕਰਮਚਾਰੀ ਦੀ ਮਾਤਾ ਦੀਆਂ ਵਾਲੀਆਂ ਖੋਹ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 11-05-2026
ਕਪੂਰਥਲਾ, 10 ਮਈ (ਸਡਾਨਾ)-ਪੁਲਿਸ ਕਰਮਚਾਰੀ ਦੀ ਮਾਤਾ ਦੀਆਂ ਵਾਲੀਆਂ ਖੋਹ ਕੇ ਲਿਜਾਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਮਨਦੀਪ ਸਿੰਘ ਵਾਸੀ ਕਾਂਜਲੀ ਨੇ ਦੱਸਿਆ ਕਿ ਜਦੋਂ ਉਹ ਆਪਣੀ ਡਿਊਟੀ ਤੋਂ ਵਾਪਸ ਪਿੰਡ ਪਹੁੰਚਿਆਂ ਤਾਂ ਉਸਦੀ ਮਾਤਾ ਹਰਜੀਤ ਕੌਰ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਜਦੋਂ ਉਹ ਆਪਣੀ ਹਵੇਲੀ ਤੋਂ ਘਰ ਆ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਕੋਤਵਾਲੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਗੁਰਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |


Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ 'ਚ ਬਣਨਗੀਆਂ 835 ਕਰੋੜ ਦੀਆਂ ਸੜਕਾਂ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24