24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੁਸਤਕ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਮੰਚ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ-ਡਾ. ਹਰਭਜਨ ਸਿੰਘ

Ad Position 21
No active advertisement
ਅਜੀਤ ਡੈਸਕ 11-05-2026
ਕਪੂਰਥਲਾ, 10 ਮਈ (ਵਿ.ਪ੍ਰ.)-ਕਿਤਾਬ ਮੰਚ ਕਪੂਰਥਲਾ ਰਜਿ. ਦੀ ਇਕ ਮੀਟਿੰਗ ਸਥਾਨਕ ਗੁਰੂ ਨਾਨਕ ਲਾਇਬ੍ਰੇਰੀ ਵਿਚ ਮੰਚ ਦੇ ਪ੍ਰਧਾਨ ਡਾ. ਹਰਭਜਨ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਹਰਭਜਨ ਸਿੰਘ ਨੇ ਕਿਹਾ ਕਿ ਪੁਸਤਕ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਮੰਚ ਵਲੋਂ ਭਵਿੱਖ ਵਿਚ ਪ੍ਰਸ਼ਾਸਨਿਕ ਅਦਾਰਿਆਂ, ਲਾਇਬ੍ਰੇਰੀਆਂ ਅਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਕਪੂਰਥਲਾ ਤੇ ਇਸ ਦੇ ਨੇੜਲੇ ਖੇਤਰਾਂ ਵਿਚ ਸਮਾਗਮ, ਵਰਕਸ਼ਾਪ ਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ | ਮੰਚ ਵਲੋਂ ਪਾਠਕਾਂ ਨੂੰ ਪੁਸਤਕਾਂ ਦੀ ਉਪਲਬਧਤਾ ਨੂੰ ਸੁਖਾਵਾਂ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਕੋਲ ਪੁਸਤਕਾਂ ਦਾ ਸੰਗ੍ਰਹਿ ਹੈ, ਜਿਸ ਨੂੰ ਪੜ੍ਹਨ ਉਪਰੰਤ ਉਹ ਕਿਤਾਬ ਮੰਚ ਵਲੋਂ ਨਿਰਧਾਰਿਤ ਸਥਾਨਾਂ 'ਤੇ ਦਾਨ ਵਜੋਂ ਦੇ ਸਕਦੇ ਹਨ ਤਾਂ ਜੋ ਪੁਸਤਕ ਪੜ੍ਹਨ ਦੀ ਰੁਚੀ ਰੱਖਣ ਵਾਲੇ ਪਾਠਕ ਉਨ੍ਹਾਂ ਸਥਾਨਾਂ ਤੋਂ ਪੜ੍ਹਨ ਲਈ ਕਿਤਾਬਾਂ ਮੁਫ਼ਤ ਪ੍ਰਾਪਤ ਕਰ ਸਕਣ | ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਕਿਤਾਬ ਮੰਚ ਕਪੂਰਥਲਾ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਬਹੁਤ ਜਲਦੀ ਮੰਚ ਦੇ ਸਹਿਯੋਗ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਇਕ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਮੰਚ ਦੇ ਮੀਤ ਪ੍ਰਧਾਨ ਸ਼ਹਿਬਾਜ ਖ਼ਾਨ, ਜਨਰਲ ਸਕੱਤਰ ਸਵਰਾਜ ਕੌਰ, ਮੀਡੀਆ ਸਕੱਤਰ ਗੁਰਪ੍ਰੀਤ ਕੌਰ ਪਨੇਸਰ, ਹਰਪ੍ਰੀਤ ਕੌਰ, ਕੋਮਲਪ੍ਰੀਤ ਕੌਰ ਤੇ ਮਨੀਸ਼ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਧਿਆਪਕ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਰੈਲੀ 17 ਨੂੰ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਲੋਕ ਰੈੱਡ ਕਰਾਸ ਦੀ ਮੂਵਮੈਂਟ ਨਾਲ ਜੁੜਨ-ਸਕੱਤਰ ਸਿੰਘ ਬੱਲ •ਵਿਸ਼ਵ ਰੈੱਡ ਕਰਾਸ ਦਿਵਸ 'ਤੇ ਰੈੱਡ ਕਰ...
Ad Position 24