24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੇ ਚਾਰ ਰੋਜ਼ਾ ਬਰਸੀ ਸਮਾਗਮ ਸ਼ੁਰੂ •ਤਿੰਨ ਦਿਨ ਸਵੇਰੇ-ਸ਼ਾਮ ਅਤੇ ਆਖ਼ਰੀ ਦਿਨ ਲੱਗਣਗੇ ਭਾਰੀ ਦੀਵਾਨ

Ad Position 21
No active advertisement
ਅਜੀਤ ਡੈਸਕ 11-05-2026
ਖਲਵਾੜਾ, 10 ਮਈ (ਮਨਦੀਪ ਸਿੰਘ ਸੰਧੂ)-ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੇ 29ਵੇਂ ਬਰਸੀ ਸਮਾਗਮ ਦੇ ਸਬੰਧ ਵਿਚ ਉਨ੍ਹਾਂ ਵਲੋਂ ਵਰੋਸਾਏ ਹੋਏ ਮੁੱਖ ਸੇਵਾਦਾਰ ਸੰਤ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ (ਭੋਗਪੁਰ) ਵਿਖੇ ਚਾਰ ਰੋਜ਼ਾ ਬਰਸੀ ਸਮਾਗਮ ਆਰੰਭ ਕੀਤੇ ਗਏ ਜਿਸ ਦੇ ਸਬੰਧ ਵਿਚ ਪਹਿਲੇ ਦਿਨ ਦੇ ਦੀਵਾਨ ਵਿਚ ਢਾਡੀ ਸੁਖਵਿੰਦਰ ਸਿੰਘ ਮੰਢਾਲੀ ਵਾਲਿਆਂ ਨੇ ਹਾਜ਼ਰੀ ਭਰੀ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਮਈ ਦਿਨ ਸੋਮਵਾਰ ਸ਼ਾਮ 4 ਵਜੇ ਭਾਈ ਜਤਿੰਦਰ ਸਿੰਘ ਮਲਕਪੁਰ ਹਾਜ਼ਰੀ ਭਰਨਗੇ ਤੇ 12 ਮਈ ਨੂੰ ਸਵੇਰੇ 10 ਵਜੇ ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲੇ ਹਾਜ਼ਰੀ ਭਰਨਗੇ ਤੇ ਸ਼ਾਮ 4 ਵਜੇ ਭਾਈ ਦੀਦਾਰ ਸਿੰਘ ਸੰਗਤਪੁਰ ਵਾਲਿਆਂ ਦਾ ਢਾਡੀ ਜਥਾ ਹਾਜ਼ਰੀ ਭਰੇਗਾ | ਉਨ੍ਹਾਂ ਦੱਸਿਆ ਕਿ 13 ਮਈ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ (ਭੋਗਪੁਰ) ਨਜ਼ਦੀਕ ਫਗਵਾੜਾ ਵਿਖੇ ਸੰਤ ਸੇਵਕ ਜਥਾ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਗੋਬਿੰਦਗੜ੍ਹ ਸਾਹਿਬ (ਭੋਗਪੁਰ) ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਅਤੇ ਬਾਬਾ ਜੀ ਦੇ ਪਰਿਵਾਰ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਲਵਿੰਦਰ ਸਿੰਘ (ਬਾਬਾ ਪਰਮੇਸ਼ਰ ਸਿੰਘ) ਦੀ ਅਗਵਾਈ ਹੇਠ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਜਾ ਰਹੇ ਹਨ ਜਿਸ ਵਿਚ ਉੱਚ ਕੋਟੀ ਦੇ ਮਹਾਂਪੁਰਸ਼, ਕੀਰਤਨੀ ਜਥੇ, ਕਥਾਵਾਚਕ ਅਤੇ ਢਾਡੀ ਜਥੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਢਾਡੀ ਜਥਾ ਗਿਆਨੀ ਅਜੈਬ ਸਿੰਘ ਅਣਖੀ ਬਠਿੰਡੇ ਵਾਲੇ, ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਇੰਟਰਨੈਸ਼ਨਲ ਢਾਡੀ ਜਥਾ ਭਾਈ ਗੁਰਦਿਆਲ ਸਿੰਘ ਲੱਖਪੁਰ ਵਾਲੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ | ਇਸ ਪਵਿੱਤਰ ਅਸਥਾਨ ਉੱਪਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕਰਤਾਰਪੁਰ ਦੀ ਜੰਗ ਤੋਂ ਬਾਅਦ ਚਰਨ ਪਾਏ ਸਨ ਅਤੇ ਬਾਬਾ ਰਣਜੀਤ ਸਿੰਘ ਜੀ ਨੇ ਇਸੇ ਅਸਥਾਨ ਉੱਪਰ ਤਪੱਸਿਆ ਕੀਤੀ ਅਤੇ ਸੰਗਤਾਂ ਨੂੰ ਸੱਚ ਦੇ ਮਾਰਗ ਤੇ ਚੱਲਣ ਦਾ ਉਪਦੇਸ਼ ਦਿੱਤਾ | ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਨੂੰ ਨਾਲ ਲੈ ਕੇ ਤੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਬਾਬਾ ਜ਼ਾਹਿਰ ਵੀਰ ਦੇ ਭਗਤ ਬਾਬਾ ਵਧਾਵਾ ਦੇ ਦਰਬਾਰ ਤੇ 84ਵਾਂ ਸਾਲਾਨਾ ਸਤਾਈਆਂ ਮੇਲਾ ਮਨਾਇਆ <br/> ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਧਿਆਪਕ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਰੈਲੀ 17 ਨੂੰ
Ad Position 24