28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਆਫ਼ਤ ਬਣ ਕੇ ਵਰ੍ਹੀ ਤੇਜ਼ ਹਨੇਰੀ, ਬਿਜਲੀ ਦੇ ਖੰਭਿਆਂ ਤੇ ਦਰੱਖਤਾਂ ਦਾ ਹੋਇਆ ਭਾਰੀ ਨੁਕਸਾਨ

Ad Position 21
No active advertisement
ਅਜੀਤ ਡੈਸਕ 12-05-2026
ਨਡਾਲਾ, 11 ਮਈ (ਰਘਬਿੰਦਰ ਸਿੰਘ)-ਬੀਤੀ ਰਾਤ ਆਈ ਤੇਜ਼ ਹਨੇਰੀ ਤੇ ਮੌਸਮ ਦੇ ਅਚਾਨਕ ਬਦਲੇ ਮਿਜ਼ਾਜ ਕਾਰਨ ਨਡਾਲਾ-ਢਿਲਵਾਂ ਸੜਕ ਸਮੇਤ ਹੋਰ ਕਈ ਇਲਾਕਿਆਂ ਵਿਚ ਵੱਡੇ ਪੱਧਰ 'ਤੇ ਦਰੱਖ਼ਤ ਡਿਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ | ਇਸ ਦੌਰਾਨ ਤੇਜ਼ ਹਨੇਰੀ ਨੇ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਦਿੱਤੀ, ਪਰ ਨਾਲ ਹੀ ਕਈ ਥਾਵਾਂ 'ਤੇ ਆਫ਼ਤ ਬਣ ਕੇ ਨੁਕਸਾਨ ਵੀ ਕੀਤਾ | ਤੇਜ਼ ਹਵਾਵਾਂ ਕਾਰਨ ਕਈ ਦਰਖ਼ਤ ਜੜਾਂ ਸਮੇਤ ਉੱਖੜ ਗਏ ਅਤੇ ਬਿਜਲੀ ਦੇ ਖੰਭੇ ਡਿਗ ਪਏ, ਜਿਸ ਨਾਲ ਕਈ ਇਲਾਕਿਆਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਰਹੀ | ਤੇਜ਼ ਹਵਾਵਾਂ ਕਾਰਨ ਸੜਕਾਂ ਦੇ ਕਿਨਾਰੇ ਖੜ੍ਹੇ ਦਰੱਖ਼ਤ ਟੁੱਟ ਕੇ ਸੜਕਾਂ ਉੱਪਰ ਆ ਡਿੱਗੇ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਕਈ ਥਾਵਾਂ ਤੇ ਦਰੱਖ਼ਤ ਡਿਗਣ ਕਾਰਨ ਰਸਤੇ ਪੂਰੀ ਤਰ੍ਹਾਂ ਬੰਦ ਹੋ ਗਏ | ਸਥਾਨਕ ਲੋਕਾਂ ਅਤੇ ਰਾਹਗੀਰਾਂ ਵੱਲੋਂ ਆਪਣੀ ਮਦਦ ਨਾਲ ਕੁੱਝ ਰਸਤੇ ਸਾਫ਼ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ | ਹਾਲਾਂਕਿ ਇਸ ਦੌਰਾਨ ਕਿਸੇ ਵੱਡੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ, ਪਰ ਕਈ ਥਾਵਾਂ ਤੇ ਘੰਟਿਆਂ ਬੱਧੀ ਬਿਜਲੀ ਸਪਲਾਈ ਅਤੇ ਆਵਾਜਾਈ ਪ੍ਰਭਾਵਿਤ ਰਹੀ |
Ad Position 22
No active advertisement
ਪਿਛਲੀ ਖ਼ਬਰ ਹਰਪਿੰਦਰ ਸਿੰਘ ਭਿੰਦਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਕਿਸਾਨ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਨੱਕ, ਕੰਨ ਤੇ ਗਲੇ ਦੇ ਰੋਗਾਂ ਦੀ ਮਾਹਿਰ ਡਾ. ਆਰੂਸ਼ੀ ਸ਼ਰਮਾ ਨੇ ਸਿਵਲ ਹਸਪਤਾਲ ਭੁਲੱਥ ਵਿਖੇ ਚਾਰਜ ਸੰਭਾਲਿਆ
Ad Position 24