28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ 'ਮਦਰਜ਼ ਡੇ' ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ

Ad Position 21
No active advertisement
ਅਜੀਤ ਡੈਸਕ 12-05-2026
ਸੁਲਤਾਨਪੁਰ ਲੋਧੀ, 11 ਮਈ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ 'ਮਦਰਜ਼ ਡੇ' ਨਾਲ ਸੰਬੰਧਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਪੈਸ਼ਲ ਅਸੈਂਬਲੀ ਦੇ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾਵਾਂ ਤੇ ਗੀਤਾਂ ਰਾਹੀਂ ਮਾਵਾਂ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਨੂੰ ਪ੍ਰਗਟਾਇਆ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਬਹੁਤ ਹੀ ਸੁੰਦਰ ਕਾਰਡ ਬਣਾਏ ਗਏ | ਇਸ ਸਮਾਗਮ ਵਿਚ ਪਿੰਕ ਪਹਿਰਾਵੇ ਵਿਚ ਸੱਜੇ ਕੇ ਜੀ ਵਿੰਗ ਦੇ ਨੰਨੇ-ਮੁੰਨੇ ਵਿਦਿਆਰਥੀ ਮੁੱਖ ਆਕਰਸ਼ਨ ਦਾ ਕੇਂਦਰ ਬਣੇ ਰਹੇ | ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਸਕੂਲ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਹੀ ਬੱਚੇ ਦਾ ਪਹਿਲਾ ਅਧਿਆਪਕ ਹੁੰਦੀ ਹੈ ਅਤੇ ਉਸ ਦਾ ਸਥਾਨ ਸਭ ਤੋਂ ਉੱਚਾ ਹੁੰਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਮਾਪਿਆਂ ਦਾ ਸਤਿਕਾਰ ਕਰਨ ਅਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਰੇਨੂੰ ਅਰੋੜਾ ਦੁਆਰਾ ਸਮੂਹਿਕ ਰੂਪ ਵਿਚ ਮਾਂ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੇ ਬਰਸੀ ਸਮਾਗਮ ਦੇ ਦੂਜੇ ਦਿਨ ਜਤਿੰਦਰ ਸਿੰਘ ਮਲਕਪੁਰ ਦੇ ਜਥੇ ਨੇ ਭਰੀ ਹਾਜ਼ਰ... ਅਗਲੀ ਖ਼ਬਰ ਤਾਮਿਲਨਾਡੂ ਦੇ ਨਵੇਂ ਬਣੇ ਮੁੱਖ ਮੰਤਰੀ ਵਿਜੈ ਨੂੰ ਸੰਤ ਸੀਚੇਵਾਲ ਨੇ ਦਿੱਤੀ ਵਧਾਈ
Ad Position 24