28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੇ ਬਰਸੀ ਸਮਾਗਮ ਦੇ ਦੂਜੇ ਦਿਨ ਜਤਿੰਦਰ ਸਿੰਘ ਮਲਕਪੁਰ ਦੇ ਜਥੇ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 12-05-2026
ਖਲਵਾੜਾ, 11 ਮਈ (ਮਨਦੀਪ ਸਿੰਘ ਸੰਧੂ)-ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੇ 29ਵੇਂ ਬਰਸੀ ਸਮਾਗਮ ਦੇ ਸਬੰਧ ਵਿਚ ਉਨ੍ਹਾਂ ਵਲੋਂ ਵਰੋਸਾਏ ਹੋਏ ਮੁੱਖ ਸੇਵਾਦਾਰ ਸੰਤ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ (ਭੋਗਪੁਰ) ਵਿਖੇ ਚੱਲ ਰਹੇ ਚਾਰ ਰੋਜ਼ਾ ਬਰਸੀ ਸਮਾਗਮ ਦੇ ਦੂਜੇ ਦਿਨ ਭਾਈ ਜਤਿੰਦਰ ਸਿੰਘ ਮਲਕਪੁਰ ਵਾਲਿਆਂ ਨੇ ਹਾਜ਼ਰੀ ਭਰੀ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਮਈ ਨੂੰ ਸਵੇਰੇ 10 ਵਜੇ ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲੇ ਹਾਜ਼ਰੀ ਭਰਨਗੇ ਅਤੇ ਸ਼ਾਮ 4 ਵਜੇ ਭਾਈ ਦੀਦਾਰ ਸਿੰਘ ਸੰਗਤਪੁਰ ਵਾਲਿਆਂ ਦਾ ਢਾਡੀ ਜਥਾ ਹਾਜ਼ਰੀ ਭਰੇਗਾ | ਉਨ੍ਹਾਂ ਦੱਸਿਆ ਕਿ 13 ਮਈ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ (ਭੋਗਪੁਰ) ਨਜ਼ਦੀਕ ਫਗਵਾੜਾ ਵਿਖੇ ਸੰਤ ਸੇਵਕ ਜਥਾ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਗੋਬਿੰਦਗੜ੍ਹ ਸਾਹਿਬ (ਭੋਗਪੁਰ) ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਅਤੇ ਬਾਬਾ ਜੀ ਦੇ ਪਰਿਵਾਰ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਲਵਿੰਦਰ ਸਿੰਘ (ਬਾਬਾ ਪਰਮੇਸ਼ਰ ਸਿੰਘ) ਦੀ ਅਗਵਾਈ ਹੇਠ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਜਾ ਰਹੇ ਹਨ ਜਿਸ ਵਿਚ ਉੱਚ ਕੋਟੀ ਦੇ ਮਹਾਂਪੁਰਸ਼, ਕੀਰਤਨੀ ਜਥੇ, ਕਥਾਵਾਚਕ ਅਤੇ ਢਾਡੀ ਜਥੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਢਾਡੀ ਜਥਾ ਗਿਆਨੀ ਅਜੈਬ ਸਿੰਘ ਅਣਖੀ ਬਠਿੰਡੇ ਵਾਲੇ, ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਇੰਟਰਨੈਸ਼ਨਲ ਢਾਡੀ ਜਥਾ ਭਾਈ ਗੁਰਦਿਆਲ ਸਿੰਘ ਲੱਖਪੁਰ ਵਾਲੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ | ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਨੂੰ ਨਾਲ ਲੈ ਕੇ ਤੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ-ਅਕਾਸ਼ ਬਾਂਸਲ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ 'ਮਦਰਜ਼ ਡੇ' ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ
Ad Position 24