28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਇਨਵੈਸਟੀਚਰ ਸੈਰਾਮਨੀ ਕਰਵਾਈ ਗਈ

Ad Position 21
No active advertisement
ਅਜੀਤ ਡੈਸਕ 12-05-2026
ਸੁਲਤਾਨਪੁਰ ਲੋਧੀ, 11 ਮਈ (ਨਰੇਸ਼ ਹੈਪੀ)-ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਵਿਚ ਅੱਜ ਸੈਸ਼ਨ 2026-27 ਲਈ ਸ਼ਾਨਦਾਰ ਇਨਵੈਸਟਟੀਚਰ ਸੈਰੇਮਨੀ ਦਾ ਆਯੋਜਨ ਬੜੇ ਉਤਸ਼ਾਹ ਤੇ ਗਰਿਮਾ ਨਾਲ ਕੀਤਾ ਗਿਆ | ਇਸ ਸਮਾਗਮ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪਿ੍ੰਸੀਪਲ ਸੁਨੀਤਾ ਸਭਰਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਲੀਡਰਸ਼ਿਪ, ਅਨੁਸ਼ਾਸਨ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲ ਤੇ ਸਕੂਲ ਪ੍ਰਾਰਥਨਾ ਨਾਲ ਹੋਈ | ਇਸ ਤੋਂ ਬਾਅਦ ਸਕੂਲ ਦੇ ਚਾਰ ਹਾਊਸ ਮੈਨਚੈਸਟਰ, ਲਾਰਡਜ਼, ਰਾਇਲ ਗੋਲਫ ਤੇ ਵਿੰਬਲਡਨ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ | ਵਿਦਿਆਰਥੀ ਕੌਂਸਲ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਬੈਜ ਤੇ ਸੈਸ਼ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲਾਸ 12ਵੀਂ ਦੇ ਵਿਦਿਆਰਥੀ ਗੁਰਸ਼ਾਨ ਸਿੰਘ ਨੂੰ ਹੈੱਡ ਬੁਆਏ ਤੇ ਨੂਰਪ੍ਰੀਤ ਕੌਰ ਨੂੰ ਹੈੱਡ ਗਰਲ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਕੈਪਟਨ, ਵਾਈਸ ਕੈਪਟਨ, ਪ੍ਰਫੈਕਟ, ਵਾਈਸ ਪ੍ਰਫੈਕਟ, ਸਪੋਰਟਸ ਕੈਪਟਨ ਅਤੇ ਐਡੀਟੋਰੀਅਲ ਹੈੱਡ ਸਮੇਤ ਹੋਰ ਵਿਦਿਆਰਥੀ ਕੌਂਸਲ ਮੈਂਬਰਾਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਸਾਰੇ ਚੁਣੇ ਗਏ ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਅਤੇ ਆਪਣੇ ਫ਼ਰਜ਼ਾਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦੀ ਸ਼ਪਥ ਲਈ | ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੀਡਰਸ਼ਿਪ ਸਿਰਫ਼ ਅਹੁਦਾ ਪ੍ਰਾਪਤ ਕਰਨਾ ਨਹੀਂ, ਸਗੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਾ ਹੈ | ਪਿ੍ੰਸੀਪਲ ਸੁਨੀਤਾ ਸਭਰਵਾਲ ਨੇ ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਕੂਲ ਦੇ ਆਦਰਸ਼ ਪ੍ਰਤੀਨਿਧ ਬਣਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਸਰਕਲ ਪ੍ਰਧਾਨ ਜਗਤਾਰ ਸਿੰਘ ਖਿਜਰਪੁਰ ਸਾਥੀਆਂ ਸਮੇਤ ਰਾਣਾ ਇੰਦਰਪ੍ਰਤਾਪ ਸਿੰਘ ਦੇ ਧੜੇ ਵਿਚ ਸ਼ਾਮਿਲ ਅਗਲੀ ਖ਼ਬਰ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ-ਅਕਾਸ਼ ਬਾਂਸਲ
Ad Position 24