28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

'ਆਪ' ਦੇ ਸਰਕਲ ਪ੍ਰਧਾਨ ਜਗਤਾਰ ਸਿੰਘ ਖਿਜਰਪੁਰ ਸਾਥੀਆਂ ਸਮੇਤ ਰਾਣਾ ਇੰਦਰਪ੍ਰਤਾਪ ਸਿੰਘ ਦੇ ਧੜੇ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 12-05-2026
ਤਲਵੰਡੀ ਚੌਧਰੀਆਂ, 11 ਮਈ (ਪਰਸਨ ਲਾਲ ਭੋਲਾ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਗਤਾਰ ਸਿੰਘ ਖਿਜਰਪੁਰ ਆਪਣੇ ਸਾਥੀਆਂ ਸਮੇਤ ਆਜ਼ਾਦ ਉਮੀਦਵਾਰ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਪੱਲਾ ਫੜ ਲਿਆ | ਰਾਣਾ ਇੰਦਰ ਪ੍ਰਤਾਪ ਨੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਆਪਣੇ ਧੜੇ ਵਿਚ ਸ਼ਾਮਲ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਹਰ ਸ਼ਾਮਲ ਹੋਣ ਵਾਲੇ ਵੀ ਵਿਅਕਤੀ ਦਾ ਮਾਣ ਸਤਿਕਾਰ ਕੀਤਾ ਜਾਵੇਗਾ | ਰਾਣਾ ਨੇ ਅੱਗੇ ਕਿਹਾ ਕਿ ਉਹ ਹਰ ਵਰਕਰ ਦਾ ਦਿਲੋਂ ਸਤਿਕਾਰ ਕਰਦੇ ਹਨ | ਸ਼ਾਮਲ ਹੋਣ ਵਾਲਿਆਂ ਵਿਚ ਜਗਤਾਰ ਸਿੰਘ ਸਰਕਲ ਪ੍ਰਧਾਨ, ਕਰਮ ਸਿੰਘ, ਮੁਖਤਾਰ ਸਿੰਘ, ਬਲਕਾਰ ਸਿੰਘ, ਮਹਿੰਦਰ ਸਿੰਘ, ਮੁਖਤਾਰ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਕੁਲਵੰਤ ਕੌਰ, ਨਿਰਮਲ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਦੀਪ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ ਆਦਿ ਸਨ | ਇਸ ਮੌਕੇ ਪਲਵਿੰਦਰ ਸਿੰਘ ਓਠੀ ਨੰਬਰਦਾਰ ਤੇ ਬਲਾਕ ਸੰਮਤੀ ਮੈਂਬਰ, ਜੋਗਾ ਸਿੰਘ ਨੰਬਰਦਾਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਮਰਜੀਤ ਸਿੰਘ, ਸਾਬਕਾ ਸਰਪੰਚ ਫੌਜਾ ਸਿੰਘ, ਜੋਗਿੰਦਰ ਸਿੰਘ ਕੋਚ, ਮੱਲ ਸਿੰਘ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ ਜਸਵਿੰਦਰ ਸਿੰਘ,ਕਰਨੈਲ ਸਿੰਘ, ਜਗੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਅੱਗੇ ਵੱਧ ਕੇ ਨੌਜਵਾਨ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ-ਪ੍ਰੋ. ਦਮਨਜੀਤ ਕੌਰ ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਇਨਵੈਸਟੀਚਰ ਸੈਰਾਮਨੀ ਕਰਵਾਈ ਗਈ
Ad Position 24