28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਅੱਗੇ ਵੱਧ ਕੇ ਨੌਜਵਾਨ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ-ਪ੍ਰੋ. ਦਮਨਜੀਤ ਕੌਰ

Ad Position 21
No active advertisement
ਅਜੀਤ ਡੈਸਕ 12-05-2026
ਕਪੂਰਥਲਾ, 11 ਮਈ (ਵਿਸ਼ੇਸ਼ ਪ੍ਰਤੀਨਿਧ)-ਆਧੁਨਿਕ ਤਕਨਾਲੋਜੀ ਦੁਨੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਦਾ ਹੱਲ ਕੱਢਣ ਤੇ ਵਾਤਾਵਰਨ ਦੀ ਸੰਭਾਲ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਰਿਸੋਰਸ ਪਰਸਨ ਪ੍ਰੋ. ਦਮਨਜੀਤ ਕੌਰ ਨੇ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਕੌਮੀ ਤਕਨਾਲੋਜੀ ਦਿਵਸ 'ਤੇ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੌਜਵਾਨ ਪੀੜੀ ਨੂੰ ਵਿਗਿਆਨ ਤੇ ਤਕਨਾਲੋਜੀ ਖੇਤਰ ਵਿਚ ਅੱਗੇ ਵੱਧ ਦੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਮੁੱਖ ਰਿਸੋਰਸ ਪਰਸਨ ਨੇ ਵਿਦਿਆਰਥੀਆਂ ਨੂੰ ਆਰਟੀਫਿਸ਼ੀਲ ਇੰਟੈਲੀਜੈਂਸ, ਰੋਬੋਟਿਕਸ, ਸਾਈਬਰ ਸੁਰੱਖਿਆ, ਡਿਜੀਟਲ ਟਰਾਂਸਫਰਮੇਸ਼ਨ, ਸਪੇਸ ਤਕਨਾਲੋਜੀ ਤੇ ਨਵੀਨੀਕਰਨ ਯੋਗ ਊਰਜਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਰਚਨਾਤਮਕ ਸੋਚ ਤੇ ਨਵੀਆਂ ਖੋਜਾਂ ਵੱਲ ਪ੍ਰੇਰਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਤਕਨਾਲੋਜੀ ਅੱਜ ਦੇ ਯੁੱਗ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ, ਸਿੱਖਿਆ, ਸਿਹਤ, ਖੇਤੀਬਾੜੀ, ਉਦਯੋਗ ਤੇ ਸੰਚਾਰ ਦੇ ਹਰ ਖੇਤਰ ਵਿਚ ਤਕਨਾਲੋਜੀ ਮਹੱਤਵਪੂਰਨ ਬਦਲਾਅ ਲਿਆਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕੇਵਲ ਤਕਨਾਲੋਜੀ ਦੇ ਉਪਭੋਗਤਾ ਨਹੀਂ ਸਗੋਂ ਨਵੀਆਂ ਖੋਜਾਂ ਕਰਨ ਵਾਲੇ ਯੁਵਾ ਬਣਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਪੋਸਟਰ ਬਣਾਉਣ, ਤਕਨੀਕੀ ਪ੍ਰਸ਼ਨੋਤਰੀ ਤੇ ਨਵੀਨ ਵਿਚਾਰ ਸਾਂਝੇ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਸਮਾਰਟ ਤਕਨਾਲੋਜੀ, ਸਾਫ਼ ਊਰਜਾ ਤੇ ਭਵਿੱਖ ਦੀਆਂ ਨਵੀਆਂ ਖੋਜਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ 'ਆਪ' ਦੇ ਸਰਕਲ ਪ੍ਰਧਾਨ ਜਗਤਾਰ ਸਿੰਘ ਖਿਜਰਪੁਰ ਸਾਥੀਆਂ ਸਮੇਤ ਰਾਣਾ ਇੰਦਰਪ੍ਰਤਾਪ ਸਿੰਘ ਦੇ ਧੜੇ ਵਿਚ ਸ਼ਾਮਿਲ
Ad Position 24