29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 12-05-2026
ਕਪੂਰਥਲਾ, 11 ਮਈ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਲਾਸ ਇੰਚਾਰਜ ਪ੍ਰੋ. ਕੁਲਦੀਪ ਕੌਰ ਤੇ ਪ੍ਰੋ. ਮਨਪ੍ਰੀਤ ਕੌਰ ਨੇ ਦੱਸਿਆ ਕਿ ਬੀ.ਏ. ਤੀਜੇ ਸਮੈਸਟਰ ਦੇ ਨਤੀਜੇ ਵਿਚ ਮਨਪ੍ਰੀਤ ਕੌਰ ਨੇ ਪਹਿਲਾ, ਹਰਮਨਪ੍ਰੀਤ ਕੌਰ ਤੇ ਜਸ਼ਨਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ ਦੂਜਾ ਤੇ ਸੁਖਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਹੋਣਹਾਰ ਵਿਦਿਆਰਥਣ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਬੀ.ਏ. ਸਮੈਸਟਰ ਤੀਜੇ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਵਿਚ ਸਫ਼ਲਤਾ ਉਨ੍ਹਾਂ ਨੂੰ ਮਿਲਦੀ ਹੈ ਜੋ ਮਿਹਨਤ, ਸਮਰਪਣ ਤੇ ਅਨੁਸ਼ਾਸਨ ਨੂੰ ਆਪਣੇ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਂਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਕਾਲਜ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਉਹ ਇਸੇ ਤਰ੍ਹਾਂ ਕਾਲਜ ਦਾ ਨਾਂਅ ਰੌਸ਼ਨ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਮੈਂਬਰ ਫ਼ਸਲੀ ਰਹਿੰਦ-ਖੰੂਹਦ ਨੂੰ ਖੇਤਾਂ ਵਿਚ ਮਿਲਾਉਣ-ਗੁਰਯਾਦਵਿੰਦਰ ਸਿੰਘ ਅਗਲੀ ਖ਼ਬਰ ਨਡਾਲਾ ਗੈਸ ਏਜੰਸੀ 'ਚੋਂ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
Ad Position 24