29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਵਿਚ ਨਾਕਾਮ ਰਹੀ ਭਗਵੰਤ ਮਾਨ ਸਰਕਾਰ-ਬੀਬੀ ਸਰਬਜੀਤ ਕੌਰ

Ad Position 21
No active advertisement
ਅਜੀਤ ਡੈਸਕ 12-05-2026
ਫਗਵਾੜਾ, 11 ਮਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਫਗਵਾੜਾ (ਸ਼ਹਿਰੀ) ਪ੍ਰਧਾਨ ਬੀਬੀ ਸਰਬਜੀਤ ਕੌਰ ਸਾਬਕਾ ਕੌਂਸਲਰ ਨੇ ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਦੱਸਦੇ ਹੋਏ ਕਿਹਾ ਕਿ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ | ੇ ਗੱਲਬਾਤ ਕਰਦਿਆਂ ਬੀਬੀ ਸਰਬਜੀਤ ਕੌਰ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਹੋਰਨਾਂ ਵਰਗਾਂ ਦੀ ਤਰ੍ਹਾਂ ਹੀ ਮੁਲਾਜ਼ਮ ਜਥੇਬੰਦੀਆਂ ਨੂੰ ਵੀ ਝੂਠੇ ਸਬਜ਼ਬਾਗ ਦਿਖਾ ਕੇ ਵੋਟਾਂ ਹਾਸਲ ਕੀਤੀਆਂ ਤੇ ਸੱਤਾ ਪ੍ਰਾਪਤ ਕਰ ਲਈ, ਪਰ ਬਹੁਤ ਮੰਦਭਾਗੀ ਗੱਲ ਹੈ ਕਿ ਮੁਲਾਜ਼ਮ ਵਰਗ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਲਈ ਮਜਬੂਰ ਹੈ | ਬੀਬੀ ਸਰਬਜੀਤ ਕੌਰ ਨੇ ਭਰੋਸਾ ਦਿੱਤਾ ਕਿ ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਣਨ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪ੍ਰਵਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਸਬੰਧੀ ਕੇਸ ਦਰਜ ਅਗਲੀ ਖ਼ਬਰ ਪਿੰਡ ਬੇਗਮਪੁਰਾ ਵਿਖੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਚੋਰੀ
Ad Position 24