29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨੌਜਵਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 12-05-2026

ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਚਾਚੋਕੀ ਵਿਖੇ ਇੱਕ ਨੌਜਵਾਨ ਵਲੋਂ ਗਾਡਰ ਨਾਲ ਲਟਕ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕ ਨੌਜਵਾਨ ਦੀ ਪਛਾਣ ਪਲਵਿੰਦਰ ਪਾਲ (30) ਉਰਫ਼ ਹੈਪੀ ਵਜੋਂ ਹੋਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚਾਚੋਕੀ ਵਿਖੇ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ਰਾਤ ਸਮੇਂ ਘਰ 'ਚ ਸੀ ਤੇ ਇਸ ਨੇ ਘਰ ਦੇ ਉੱਪਰਲੇ ਕਮਰੇ 'ਚ ਜਾ ਕੇ ਫਾਹਾ ਲੈ ਲਿਆ | ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਦੱਸਣ ਮੁਤਾਬਿਕ ਉਹ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਰਖਵਾ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹਾਈ ਸਕੂਲ ਰਾਮਗੜ੍ਹ ਦੀ ਵਿਦਿਆਰਥਣ ਨੇ 10ਵੀਂ ਦੀ ਪ੍ਰੀਖਿਆ 'ਚੋਂ ਮਾਰੀ ਬਾਜ਼ੀ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ, ਕੇਸ ਦਰਜ
Ad Position 24