29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪੰਜਾਬ ਸਰਕਾਰ ਦੀ ਅਸਫਲਤਾ ਦਾ ਸਬੂਤ-ਠੇਕੇਦਾਰ

Ad Position 21
No active advertisement
ਅਜੀਤ ਡੈਸਕ 12-05-2026
ਫਗਵਾੜਾ, 11 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਇਸ ਨੂੰ ਕਾਬੂ ਕਰਨ ਵਿਚ ਪੰਜਾਬ ਸਰਕਾਰ ਦੀ ਕਥਿਤ ਅਸਫਲਤਾ ਇੱਕ ਗੰਭੀਰ ਮੁੱਦਾ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾਈ ਉਪ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਹੀ | ਠੇਕੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਉਦੋਂ ਆਪਣੀ ਜੋਸ਼ ਗੁਆ ਬੈਠੀ ਹੈ ਜਦੋਂ ਮੁਹਿੰਮ ਦੇ ਬਾਵਜੂਦ ਪਿਛਲੇ 15 ਦਿਨਾਂ ਵਿਚ ਨਸ਼ਿਆਂ ਕਾਰਨ ਪੰਜ ਮੌਤਾਂ ਹੋਈਆਂ ਹਨ | ਠੇਕੇਦਾਰ ਨੇ ਸੂਬੇ ਵਿਚ ਨਸ਼ਿਆਂ ਦੀ ਓਵਰ ਡੋਜ਼ ਕਾਰਨ ਹਾਲ ਹੀ ਵਿਚ ਹੋਈਆਂ ਮੌਤਾਂ 'ਤੇ ਡੂੰਘਾ ਦੁੱਖ ਤੇ ਚਿੰਤਾ ਪ੍ਰਗਟ ਕੀਤੀ | ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ 'ਤੇ ਭਾਵੁਕ ਹੋ ਕੇ ਠੇਕੇਦਾਰ ਨੇ ਸਰਕਾਰ ਨੂੰ ਪੁੱਛਿਆ ਪੰਜਾਬ ਹੋਰ ਕਿੰਨੇ ਪੁੱਤਰ ਗੁਆਏਗਾ ਪੰਜਾਬ ਦੇ ਨੌਜਵਾਨਾਂ ਨੂੰ ਕੌਣ ਬਚਾਏਗਾ ਪੰਜਾਬ ਨਸ਼ਿਆਂ ਕਾਰਨ ਰੋਜ਼ਾਨਾ ਹੋਣ ਵਾਲੇ ਅੰਤਿਮ ਸੰਸਕਾਰਾਂ ਦਾ ਸੋਗ ਮਨਾ ਰਿਹਾ ਹੈ | ਨਸ਼ਿਆਂ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲੇ ਇਹ ਵਾਲੀਆ ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਅਗਲੀ ਖ਼ਬਰ ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
Ad Position 24