29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

Ad Position 21
No active advertisement
ਅਜੀਤ ਡੈਸਕ 12-05-2026
ਭੁਲੱਥ, 11 ਮਈ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਜਗਤਾਰ ਸਿੰਘ ਵਿਰਕ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਸਕੂਲ ਦੇ ਕੁੱਲ 45 ਵਿਦਿਆਰਥੀਆਂ ਨੇ ਪੇਪਰ ਦਿੱਤੇ ਅਤੇ ਸਾਰੇ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਇਸ ਪ੍ਰੀਖਿਆ ਵਿਚ ਵਿਦਿਆਰਥਣ ਸ਼ਬਾਨਾ ਨੇ ਪਹਿਲਾ, ਅੰਜਲੀ ਨੇ ਦੂਸਰਾ ਤੇ ਗਗਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਤੇ ਸਕੂਲ ਇੰਚਾਰਜ ਜਗਤਾਰ ਸਿੰਘ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ ਅਤੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਾਤਾ ਭੱਦਰਕਾਲੀ ਦਾ 79ਵਾਂ ਸਾਲਾਨਾ ਮੇਲਾ 13 ਮਈ ਨੂੰ , ਅੱਜ ਕੱਢੀ ਜਾਵੇਗੀ ਸ਼ੋਭਾ ਯਾਤਰਾ ਅਗਲੀ ਖ਼ਬਰ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪੰਜਾਬ ਸਰਕਾਰ ਦੀ ਅਸਫਲਤਾ ਦਾ ਸਬੂਤ-ਠੇਕੇਦਾਰ
Ad Position 24