29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਆਮ ਆਦਮੀ ਪਾਰਟੀ ਛੱਡ ਕੇ ਜਗਤਾਰ ਸਿੰਘ ਝੀਤਾ ਮੁੜ ਹੋਏ ਕਾਂਗਰਸ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 12-05-2026
ਕਪੂਰਥਲਾ, 11 ਮਈ (ਸਡਾਨਾ)-ਬੀਤੇ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕੌਂਸਲਰ ਜਗਤਾਰ ਸਿੰਘ ਝੀਤਾ ਅੱਜ ਫਿਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ | ਜਿਨ੍ਹਾਂ ਦਾ ਹਲਕਾ ਵਿਧਾਇਕ ਨੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ | ਜਗਤਾਰ ਸਿੰਘ ਝੀਤਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇਖ ਕੇ ਵਾਪਸ ਕਾਂਗਰਸ ਵਿਚ ਆਏ ਹਨ | ਇਸ ਮੌਕੇ ਨਰਿੰਦਰ ਸਿੰਘ ਮਨਸੂ, ਰਜਿੰਦਰ ਕੌੜਾ, ਮਨਪ੍ਰੀਤ ਸਿੰਘ ਮਨੀ ਮਾਂਗਟ, ਹਰਜੀਤ ਸਿੰਘ ਬੱਬਾ ਵਾਲੀਆ, ਕਮਲਜੀਤ ਸਿੰਘ ਕਾਕਾ, ਜਗਦੀਸ਼ ਸਿੰਘ, ਮਾਸਟਰ ਤਰਸੇਮ, ਰਜਿੰਦਰ ਰਾਜੂ, ਕਨਵ ਪਾਸੀ ਤੇ ਹੋਰ ਹਾਜ਼ਰ ਸਨ |
ਮਾਡਰਨ ਜੇਲ੍ਹ ਵਿਚੋਂ 7 ਮੋਬਾਈਲ ਫ਼ੋਨ ਬਰਾਮਦ, ਚਾਰ ਹਵਾਲਾਤੀਆਂ ਵਿਰੁੱਧ ਕੇਸ ਦਰਜ
ਕਪੂਰਥਲਾ, 11 ਮਈ (ਸਡਾਨਾ)-ਮਾਡਰਨ ਜੇਲ੍ਹਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ 4 ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹਦੇ ਸਹਾਇਕ ਸੁਪਰਡੈਂਟ ਰਾਜ ਕੁਮਾਰ ਤੇ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਪਾਸੋਂ 7 ਮੋਬਾਈਲ ਫ਼ੋਨ ਬਰਾਮਦ ਹੋਏ | ਜਿਸ ਤਹਿਤ ਹਵਾਲਾਤੀ ਪਿ੍ਤਪਾਲ ਸਿੰਘ ਉਰਫ ਪੀਤਾ ਵਾਸੀ ਜਲੰਧਰ, ਕੈਦੀ ਵਿਜੇ ਕੁਮਾਰ ਵਾਸੀ ਨਕੋਦਰ, ਹਰਵਿੰਦਰ ਸਿੰਘ ਵਾਸੀ ਲੁਧਿਆਣਾ, ਹਵਾਲਾਤੀ ਰਾਜਪਾਲ ਉਰਫ ਪਾਲੀ ਵਾਸੀ ਰਾਮਾ ਮੰਡੀ ਜਲੰਧਰ ਨੂੰ ਨਾਮਜ਼ਦ ਕੀਤਾ ਗਿਆ ਹੈ | ਜਿਨ੍ਹਾਂ ਨੂੰ ਕੋਤਵਾਲੀ ਪੁਲਿਸ ਪੋ੍ਰਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਟੈਂਕੀ ਟੁੱਟੀ ਹੋਣ ਕਾਰਨ ਗੋਲ ਕੋਠੀ ਵਿਚ ਰੋਜ਼ਾਨਾ ਹਜ਼ਾਰਾਂ ਲੀਟਰ ਪਾਣੀ ਹੋ ਰਿਹਾ ਬਰਬਾਦ <br/> ਅਗਲੀ ਖ਼ਬਰ ਉਦਯੋਗਪਤੀ ਲਾਲਾ ਚਰਨ ਦਾਸ ਮਨਚੰਦਾ ਹੋਏ ਪੰਜ ਤੱਤਾਂ 'ਚ ਵਲੀਨ
Ad Position 24