13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਜਿੰਦਰ ਸਿੰਘ ਚੰਦੀ ਤੇ ਉਨ੍ਹਾਂ ਦੇ ਸਾਥੀ ਸੰਤ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਵੱਲੋਂ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 13-05-2026
ਫਗਵਾੜਾ, 12 ਮਈ (ਅਸ਼ੋਕ ਕੁਮਾਰ ਵਾਲੀਆ)-ਪਰਮ ਪੂਜਨੀਕ ਬ੍ਰਹਮ ਗਿਆਨੀ, ਮਹਾਨ ਤਪੱਸਵੀ, ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦਾ 29ਵਾਂ ਬਰਸੀ ਸਮਾਗਮ 13 ਮਈ ਦਿਨ ਬੁੱਧਵਾਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਗੜ ੍ਹ(ਭੋਗਪੁਰ) ਵਿਖੇ ਸੰਤ ਸੇਵਕ ਜਥਾ ਸੰਤ ਬਾਬਾ ਰਣਜੀਤ ਸਿੰਘ ਜੀ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ (ਭੋਗਪੁਰ), ਬਾਬਾ ਜੀ ਦਾ ਪਰਿਵਾਰ ਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਆਪਣੇ ਪਾਰਟੀ ਵਰਕਰ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ, ਬਿੰਦਰ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਸਤਵਿੰਦਰ ਸਿੰਘ ਘੁੰਮਣ, ਗੁਰਦੀਪ ਸਿੰਘ ਮਾਣਕ, ਰਣਜੀਤ ਸਿੰਘ ਜੀਤੀ ਖੇੜਾ, ਰਜਿੰਦਰ ਸਿੰਘ ਖ਼ਾਲਸਾ ਨਾਲ ਪੁੱਜੇ ਜਿੱਥੇ ਕਿ ਉਨ੍ਹਾਂ ਨੇ ਮਹਾਪੁਰਸ਼ਾਂ ਨਾਲ ਸਮਾਗਮ ਸਬੰਧੀ ਵਿਚਾਰ ਸਾਂਝੇ ਕੀਤੇ ਅਤੇ ਸਮਾਗਮ ਵਿਚ ਵੱਧ ਤੋ ਵੱਧ ਪੱੁਜਣ ਲਈ ਸੰਗਤਾਂ ਨੂੰ ਬੇਨਤੀ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਮੇਸ਼ਰ ਸਿੰਘ ਨੇ ਪੁੱਜੇ ਹੋਏ ਇਨ੍ਹਾਂ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਦੇ ਕੰਡਕਟਰ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਦੇ ਮਾਮਲੇ 'ਚ ਏ.ਐੱਸ.ਆਈ. ਮੁਅੱਤਲ <br/> ਅਗਲੀ ਖ਼ਬਰ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ ਨਾਮਜ਼ਦਗੀਆਂ ਅੱਜ ਤੋਂ-ਅਕਾਸ਼ ਬਾਂਸਲ
Ad Position 24