13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-05-2026
ਸੁਲਤਾਨਪੁਰ ਲੋਧੀ, 12 ਮਈ (ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਦਸਵੀਂ ਜਮਾਤ ਦੇ ਨਤੀਜੇ 'ਚ ਸਥਾਨਕ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਨਿਧੀ ਸੰਗੋਤਰਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਦਸਵੀਂ ਬੋਰਡ ਪ੍ਰੀਖਿਆ ਵਿਚ ਸਕੂਲ ਦੇ ਕੁੱਲ 52 ਵਿਦਿਆਰਥੀ ਸ਼ਾਮਲ ਹੋਏ ਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਸੁਮਿਤਪ੍ਰੀਤ ਨਾਹਰ ਨੇ 650 'ਚੋਂ 555 (85.38 ਫ਼ੀਸਦੀ) ਅੰਕਾਂ ਨਾਲ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਸੁਪ੍ਰੀਤ ਕੌਰ ਨੇ 552 (85 ਫ਼ੀਸਦੀ) ਅੰਕਾਂ ਨਾਲ ਦੂਜਾ ਅਤੇ ਜਸਪ੍ਰੀਤ ਕੌਰ ਨੇ 80.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ, ਜਦਕਿ ਮਨਜੋਤ ਕੌਰ ਤੇ ਨਮਨਪ੍ਰੀਤ ਸਿੰਘ ਨੇ 80.3 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਚੌਥੇ ਸਥਾਨ 'ਤੇ ਰਹੇ ਲ ਲਵਿਸ਼ ਸ਼ਰਮਾ ਨੇ 77.3 ਫ਼ੀਸਦੀ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਸਕੂਲ ਦੇ 22 ਵਿਦਿਆਰਥੀਆਂ ਨੇ ਫ਼ਸਟ ਡਿਵੀਜ਼ਨ ਹਾਸਲ ਕਰਕੇ ਅਦਾਰੇ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਸੰਗੋਤਰਾ ਨੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਵਿਚ ਮਿਹਨਤ, ਲਗਨ ਤੇ ਨਿਰੰਤਰ ਯਤਨਾਂ ਨਾਲ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ | ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਤੇ ਇੰਜ. ਨਿਮਰਤਾ ਕੌਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਰਤ ਦੀ ਮਰਦਮਸ਼ੁਮਾਰੀ 2027 ਸੰਬੰਧੀ ਸੁਲਤਾਨਪੁਰ ਲੋਧੀ ਵਿਖੇ ਇਨੂਮੀਨੇਟਰ ਨੂੰ ਕਿੱਟਾਂ ਦੀ ਕੀਤੀ ਗਈ ਵੰਡ
Ad Position 24