13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 13-05-2026
ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ)-ਪਿ੍ੰਸੀਪਲ ਮੋਨਾ ਘਈ ਦੀ ਅਗਵਾਈ ਅਧੀਨ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਸੰਚਾਲਨ ਯੂਨੀਵਰਸਲ ਆਰਟੀਫੀਸ਼ੀਅਲ ਇੰਟੈਲੀਜੈਂਸ ਯੂਨੀਵਰਸਿਟੀ ਮੁੰਬਈ, ਜੋ ਕਿ ਭਾਰਤ ਦੀ ਪਹਿਲੀ ਏ ਆਈ ਕੇਂਦਰਿਤ ਯੂਨੀਵਰਸਿਟੀ ਹੈ, ਦੇ ਖੇਤਰੀ ਪ੍ਰਬੰਧਕ ਈਸ਼ਾਨ ਅਹੂਜਾ ਵੱਲੋਂ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੀ ਪਰਿਵਰਤਨਸ਼ੀਲ ਸੰਭਾਵਨਾ ਤੇ ਏ.ਆਈ ਲਈ ਭਵਿੱਖ ਦੀਆਂ ਚੁਨੌਤੀਆਂ ਸੰਬੰਧੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ | ਇਸ ਸੈਸ਼ਨ ਦੌਰਾਨ ਇਸ ਗੱਲ 'ਤੇ ਖ਼ਾਸ ਜ਼ੋਰ ਦਿੱਤਾ ਕਿ ਕਿਵੇਂ ਏ.ਆਈ. ਸਿੱਖਿਆ ਨੂੰ ਵਧੇਰੇ ਦਿਲਚਸਪ ਤੇ ਕੁਸ਼ਲ ਬਣਾਉਂਦਾ ਹੈ ਅਤੇ ਭਵਿੱਖ 'ਚ ਇਸ ਦੀ ਸਹੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ | ਵਿਦਿਆਰਥੀਆਂ ਵੱਲੋਂ ਇਸ ਸੈਸ਼ਨ ਦਾ ਬਾਖ਼ੂਬੀ ਲਾਭ ਉਠਾਇਆ ਗਿਆ ਤੇ ਇਹ ਸੈਸ਼ਨ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਬਹੁਤ ਹੀ ਗਿਆਨ ਭਰਪੂਰ ਤੇ ਪ੍ਰੇਰਨਾਦਾਇਕ ਰਿਹਾ | ਪਿ੍ੰਸੀਪਲ ਮੋਨਾ ਘਈ ਵੱਲੋਂ ਈਸ਼ਾਨ ਅਹੂਜਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਤੇ ਏ.ਆਈ. ਦੀਆਂ ਚੁਨੌਤੀਆਂ ਦੇ ਹੱਲ ਲਈ ਭਵਿੱਖ ਵਿਚ ਤਿਆਰ ਰਹਿਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮ.ਡੀ. ਡਾ. ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਕੋਆਰਡੀਨੇਟਰ, ਹਾਊਸ ਇੰਚਾਰਜ, ਐਕਟੀਵਿਟੀ ਇੰਚਾਰਜ, ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਚੌਧਰੀਆਂ ਪੰਚਾਇਤ ਵਲੋਂ 45 ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਭੇਟ ਅਗਲੀ ਖ਼ਬਰ ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24