13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਸਾਲਾਨਾ ਜੋੜ ਮੇਲਾ 2, 3, 4 ਜੂਨ ਨੂੰ -ਸਾਈਾ ਕਰਨੈਲ ਸ਼ਾਹ

Ad Position 21
No active advertisement
ਅਜੀਤ ਡੈਸਕ 13-05-2026
ਖਲਵਾੜਾ, 12 ਮਈ (ਮਨਦੀਪ ਸਿੰਘ ਸੰਧੂ)-ਧੰਨ-ਧੰਨ ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਸਾਲਾਨਾ ਜੋੜ ਮੇਲਾ 2 ਤੋਂ 4 ਜੂਨ ਤੱਕ ਦਰਬਾਰ ਦੇ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਏ ਜਾ ਰਿਹਾ ਹੈ | ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਨੇ ਦੱਸਿਆ ਕਿ 2 ਜੂਨ ਦਿਨ ਮੰਗਲਵਾਰ ਨੂੰ ਸ਼ਾਮ 4 ਵਜੇ ਮਹਿੰਦੀ ਤੇ ਚਿਰਾਗ਼ ਦੀ ਰਸਮ ਅਦਾ ਕੀਤੀ ਜਾਵੇਗੀ | ਦੂਸਰੇ ਦਿਨ 3 ਜੂਨ ਨੂੰ ਸਵੇਰੇ 10 ਵਜੇ ਝੰਡੇ ਦੀ ਰਸਮ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ | ਉਪਰੰਤ ਕੜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਰਾਤ ਨੂੰ ਕੱਵਾਲ ਪਾਰਟੀ ਸੂਫ਼ੀਆਨਾ ਕਲਾਮ ਪੇਸ਼ ਕਰੇਗੀ | ਤੀਸਰੇ ਤੇ ਆਖ਼ਰੀ ਦਿਨ ਵੀਰਵਾਰ 4 ਜੂਨ ਨੂੰ ਦੁਪਹਿਰ 2 ਵਜੇ ਪ੍ਰਸਿੱਧ ਗਾਇਕ ਜੋੜੀ ਸੁਰਜੀਤ ਭੁੱਲਰ ਅਤੇ ਬੀਬਾ ਜੱਨਤ ਕੌਰ ਆਪਣੇ ਪ੍ਰਸਿੱਧ ਗੀਤਾਂ ਨਾਲ ਭਰਪੂਰ ਹਾਜ਼ਰੀ ਲਗਵਾਉਣਗੇ | ਉਪਰੰਤ ਛਿੰਝ ਮੇਲੇ ਦਾ ਆਯੋਜਨ ਹੋਵੇਗਾ | ਜਿਸ ਵਿਚ ਪੰਜਾਬ ਦੇ ਨਾਮਵਰ ਪਹਿਲਵਾਨ ਕੁਸ਼ਤੀ ਦੇ ਜੌਹਰ ਦਿਖਾਉਣਗੇ | ਦਾਤਾ ਜੀ ਦਾ ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੁੱਟ ਵਰਤਾਈਆਂ ਜਾਣਗੀਆਂ | ਸਾਈਾ ਕਰਨੈਲ ਸ਼ਾਹ ਨੇ ਸਮੂਹ ਸੰਗਤਾਂ ਨੂੰ ਸਾਲਾਨਾ ਜੋੜ ਮੇਲੇ ਵਿਚ ਹਾਜ਼ਰੀ ਲਗਵਾ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਹਾਂਵੀਰ ਜੈਨ ਮਾਡਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਤਲਵੰਡੀ ਚੌਧਰੀਆਂ ਪੰਚਾਇਤ ਵਲੋਂ 45 ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਭੇਟ
Ad Position 24