13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਮਹਾਂਵੀਰ ਜੈਨ ਮਾਡਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-05-2026
ਫਗਵਾੜਾ, 12 ਮਈ (ਹਰਜੋਤ ਸਿੰਘ ਚਾਨਾ)-ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਨਤੀਜਿਆਂ (2025-26) 'ਚ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦੇ ਟਾਪ-10 ਵਿਦਿਆਰਥੀਆਂ 'ਚ ਸਥਾਨ ਹਾਸਲ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਦੇ ਵਾਈਸ ਪਿ੍ੰਸੀਪਲ ਜਗਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸਾਨੀਆ ਮਹੇ ਪੁੱਤਰੀ ਪੁਰਸ਼ੋਤਮ ਲਾਲ ਨੇ 95.85 ਫ਼ੀਸਦੀ (623/650) ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਤੀਜਾ ਸਭ ਤੋਂ ਉੱਚਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਗੋਪਾਲ ਗੁਪਤਾ ਪੁੱਤਰ ਪ੍ਰੇਮ ਗੁਪਤਾ ਨੇ 95.23 ਫ਼ੀਸਦੀ ਅਤੇ ਸਿਮਰਨ ਮਹੇ ਪੁੱਤਰੀ ਪਰਮਿੰਦਰ ਪਾਲ ਮਹੇ ਨੇ 94.62 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਦੇ ਪਹਿਲੇ ਦਸ ਹੋਣਹਾਰ ਵਿਦਿਆਰਥੀਆਂ ਵਿਚ ਆਪਣਾ ਸਥਾਨ ਬਣਾਇਆ ਹੈ | ਉਨ੍ਹਾਂ ਦੱਸਿਆ ਕਿ ਜੈਸਿਕਾ ਕੌਰ ਪੁੱਤਰੀ ਹਰਜੀਤ ਸਿੰਘ ਨੇ ਵੀ 94.62 ਫ਼ੀਸਦੀ ਅੰਕ ਹਾਸਲ ਕੀਤੇ ਹਨ | ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਤੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰੀਖਿਆ ਪਾਸ ਕੀਤੀ ਹੈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਤੇ ਖ਼ਜ਼ਾਨਚੀ ਅਜੀਤ ਜੈਨ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਸਟਾਫ਼ ਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਕਾਲਜ ਵਿਖੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਅਗਲੀ ਖ਼ਬਰ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਸਾਲਾਨਾ ਜੋੜ ਮੇਲਾ 2, 3, 4 ਜੂਨ ਨੂੰ -ਸਾਈਾ ਕਰਨੈਲ ਸ਼ਾਹ
Ad Position 24