ਫਗਵਾੜਾ, 12 ਮਈ (ਹਰਜੋਤ ਸਿੰਘ ਚਾਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ 'ਚ ਇੱਥੋਂ ਦੇ ਨਿਊ ਸਨਫਲਾਵਰ ਹਾਈ ਸਕੂਲ, ਦਾ ਨਤੀਜਾ ਸ਼ਾਨਦਾਰ ਰਿਹਾ ਤੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਦੀਕਸ਼ਾ ਕੌਰ ਨੇ 93.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਅਭੀਨਵ ਵਰਮਾ ਨੇ 92 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਤੇ ਈਸ਼ਾ ਸ਼ਰਮਾ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਕਾਰਤਿਕ ਨੇ 89 ਪ੍ਰਤੀਸ਼ਤ ਅੰਕਾਂ ਨਾਲ ਚੌਥਾ ਅਤੇ ਕਿ੍ਸ਼ਨਾ ਲੇਖੀ ਨੇ 89 ਪ੍ਰਤੀਸ਼ਤ ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ | ਤਿੰਨ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ 22 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ | ਬਾਕੀ ਸਾਰੇ ਵਿਦਿਆਰਥੀ ਪਹਿਲੀ ਡਿਵੀਜ਼ਨ ਨਾਲ ਪਾਸ ਹੋਏ | ਸਕੂਲ ਪਿ੍ੰਸੀਪਲ ਰੌਬਿਨ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਫਲਤਾ ਹਮੇਸ਼ਾ ਮਿਹਨਤ, ਅਨੁਸ਼ਾਸਨ ਤੇ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੁੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜ਼ਿੰਦਗੀ 'ਚ ਵੱਡੇ ਸੁਪਨੇ ਦੇਖੋ ਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਪੂਰੀ ਲਗਨ ਨਾਲ ਮਿਹਨਤ ਕਰੋ | ਉਨ੍ਹਾਂ ਇਹ ਕਿਹਾ ਕਿ ਅੱਜ ਦੀ ਇਹ ਉਪਲਬਧੀ ਭਵਿੱਖ ਦੀਆਂ ਹੋਰ ਵੱਡੀਆਂ ਕਾਮਯਾਬੀਆਂ ਵੱਲ ਇੱਕ ਮਹੱਤਵਪੂਰਨ ਕਦਮ ਹੈ | ਸਕੂਲ ਦੀ ਚੇਅਰਪਰਸਨ ਮੈਡਮ ਜਸਵਿੰਦਰ ਕੌਰ ਨੇ ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜਾ ਉਨ੍ਹਾਂ ਦੀ ਲਗਨ ਅਤੇ ਮਿਹਨਤ ਦਾ ਸੱਚਾ ਇਨਾਮ ਹੈ | ਇਸ ਮੌਕੇ ਹਰਕਿਰਪਾਲ ਸਿੰਘ, ਡਾ. ਰਾਧਿਕਾ ਅਤੇ ਤੇਜਿੰਦਰ ਕੌਰ ਵੀ ਹਾਜ਼ਰ ਸਨ |